ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਬੀਤੇ ਦਿਨੀ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸਰਕਾਰ ਵੱਲੋਂ ਪੂਰੀ ਚੌਕਸੀ ਵਰਤੀ ਗਈ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ। 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਜਿੱਥੇ ਅਮਨ ਅਤੇ ਸ਼ਾਂਤੀ ਨਾਲ ਸੰਪੂਰਨ ਹੋ ਗਈਆਂ। ਉਥੇ ਹੀ 10 ਮਾਰਚ ਨੂੰ ਇਹਨਾਂ ਵਿਧਾਨਸਭਾ ਚੋਣਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ ਕਿਉਂਕਿ ਕੱਲ੍ਹ 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਿਸ ਵਾਸਤੇ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਤਾਂ ਜੋ ਕਿਸੇ ਵੀ ਗੈਰ-ਸਮਾਜਿਕ ਅਨਸਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਕ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਉਥੇ ਹੀ ਜ਼ਿਲਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਏਥੇ ਕੱਲ ਦੁਕਾਨਾਂ ਬੰਦ ਰਹਿਣਗੀਆਂ ਜਿਸ ਬਾਰੇ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਦੇ ਜਿਲ੍ਹਾ ਮਜਿਸਟਰੇਟ ਕਮ ਜ਼ਿਲਾ ਚੋਣ ਅਫਸਰ ਈਸ਼ਾ ਕਾਲੀਆ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕੱਲ ਜ਼ਿਲ੍ਹੇ ਦੀ ਹੱਦ ਅੰਦਰ ਕਾਊਟਿੰਗ ਸੈਂਟਰਾਂ ਦੇ ਸੌ ਮੀਟਰ ਦੇ ਏਰੀਏ ਵਿੱਚ ਕੁਝ ਪਾਬੰਦੀਆਂ ਲਾਗੂ ਕੀਤੀ ਗਈ ਹੈ।
ਕਿਉਂਕਿ ਕੱਲ੍ਹ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਸੌ ਮੀਟਰ ਦੇ ਅਧੀਨ ਆਉਣ ਵਾਲੀਆਂ ਦੁਕਾਨਾਂ ਦੇ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਇਸ ਖੇਤਰ ਵਿਚ ਕੋਈ ਵੀ ਚਾਰ ਪਹੀਆ ਅਤੇ ਦੋ ਪਹੀਆ ਵਾਹਨ ਨਹੀਂ ਆ ਸਕਦੇ। ਜ਼ਰੂਰਤ ਪੈਣ ਤੇ ਲੋਕਾਂ ਵੱਲੋਂ ਇਸ ਏਰੀਏ ਵਿੱਚ ਪੈਦਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਵੋਟਾਂ ਦੀ ਗਿਣਤੀ ਜਿੱਥੇ ਕੱਲ ਰਤਨ ਪ੍ਰੋਫੈਸ਼ਨਲ ਕਾਲਜ ਸੈਕਟਰ 78 ਅਤੇ ਸਪੋਰਟਸ ਕੰਪਲੈਕਸ ਸੈਕਟਰ 78 ਮੋਹਾਲੀ ਵਿਖੇ ਹੋਵੇਗੀ। ਉੱਥੇ ਹੀ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਰੱਖਿਅਤ ਰੱਖਣ ਵਾਸਤੇ ਅਤੇ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਵਾਸਤੇ 100 ਮੀਟਰ ਦੇ ਏਰੀਏ ਵਿੱਚ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …