Breaking News

ਪੰਜਾਬ ਚ ਇਥੇ ਕੱਲ ਦੀ ਛੁੱਟੀ ਦਾ ਹੋਇਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਗੁਰੂ, ਪੀਰ ਅਤੇ ਸ਼ਹੀਦ ਹੋਏ ਹਨ ਉਥੇ ਹੀ ਉਨ੍ਹਾਂ ਦੀ ਯਾਦ ਨੂੰ ਸਮਰਪਤ ਬਹੁਤ ਸਾਰੇ ਦਿਨ ਮਨਾਏ ਜਾਂਦੇ ਹਨ। ਅਤੇ ਉਨ੍ਹਾਂ ਦਿਨਾਂ ਦੇ ਮੌਕੇ ਤੇ ਜਿਥੇ ਸਰਕਾਰ ਵੱਲੋਂ ਕੁਝ ਰਾਖਵੀਆਂ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਚ ਇਥੇ ਕੱਲ ਲਈ ਹੋਇਆ ਛੁੱਟੀ ਦਾ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 19 ਜਨਵਰੀ ਨੂੰ ਬਰਨਾਲਾ ਜਿਲ੍ਹੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਬਰਨਾਲਾ ਪ੍ਰਸ਼ਾਸਨ ਵੱਲੋਂ 19 ਜਨਵਰੀ ਨੂੰ ਇਹ ਛੁੱਟੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਕੀਤੀ ਹੈ ਜਿੱਥੇ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਐਲਾਨ ਕੀਤੀ ਗਈ ਛੁੱਟੀ ਦੇ ਅਨੁਸਾਰ ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ, ਇਸ ਤੋਂ ਇਲਾਵਾ ਉਹ ਸਾਰੀਆਂ ਵਿਦਿਅਕ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ ਜਿਹਨਾਂ ਵਿਦਿਅਕ ਸੰਸਥਾਵਾਂ ਦੇ ਵਿੱਚ ਇਸ ਸਮੇਂ ਪ੍ਰੀਖਿਆਵਾਂ ਹੋ ਰਹੀਆਂ ਹਨ।

ਉਨ੍ਹਾਂ ਵਿਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਦੇ ਦੌਰਾਨ ਲਾਗੂ ਕੀਤੀ ਗਈ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਹਰ ਸਾਲ 19 ਜਨਵਰੀ ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਇਆ ਜਾਂਦਾ ਹੈ, ਇਸ ਲਈ ਪ੍ਰਸ਼ਾਸਨ ਵਲੋਂ 19 ਜਨਵਰੀ 2023 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਛੁੱਟੀ ਦੀ ਜਾਣਕਾਰੀ ਉਨ੍ਹਾਂ ਵੱਲੋਂ ਪਹਿਲਾਂ ਹੀ ਦੇ ਦਿੱਤੀ ਗਈ ਹੈ ਅਤੇ 19 ਜਨਵਰੀ ਨੂੰ ਹੁਣ ਉਹੀ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ ਜਿਹਨਾਂ ਵਿੱਚ ਇਸ ਸਮੇਂ ਪ੍ਰੀਖਿਆਵਾਂ ਨਹੀਂ ਹੋ ਰਹੀਆ। ਇਹ ਛੁੱਟੀ ਸਿਰਫ ਬਰਨਾਲਾ ਜ਼ਿਲੇ ਵਿੱਚ ਹੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਛੁੱਟੀ ਹੋਰ ਕਿਸੇ ਵੀ ਜ਼ਿਲ੍ਹੇ ਵਿੱਚ ਲਾਗੂ ਨਹੀਂ ਹੋਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …