ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਥੇ ਹੀ ਸੂਬੇ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਕਈ ਤਰ੍ਹਾਂ ਦੇ ਹਾਦਸਿਆਂ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ । ਇਨਸਾਨਾਂ ਦਾ ਸਭ ਤੋਂ ਵਫਾਦਾਰ ਜਾਨਵਰ ਕੁੱਤੇ ਨੂੰ ਮੰਨਿਆ ਜਾਂਦਾ ਹੈ। ਜੋ ਆਪਣੇ ਮਾਲਕ ਲਈ ਬਹੁਤ ਸਾਰੀਆ ਆਉਣ ਵਾਲੀਆਂ ਮੁਸੀਬਤਾਂ ਆਪਣੇ ਸਿਰ ਲੈ ਲੈਂਦੇ ਹਨ। ਉੱਥੇ ਹੀ ਉਨ੍ਹਾਂ ਦੀ ਸੁਰੱਖਿਆ ਵੀ ਯਕੀਨੀ ਬਣ ਜਾਂਦੀ ਹੈ ਜਿਨ੍ਹਾਂ ਸਦਕਾ ਕਈ ਮੁਸ਼ਕਲਾਂ ਹੱਲ ਹੋ ਜਾਂਦੀਆਂ ਹਨ । ਹੁਣ ਪੰਜਾਬ ਵਿੱਚ ਇਥੋਂ ਘਰਾ ਵਿਚ ਕੁੱਤੇ ਰੱਖਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਇਹ ਕੰਮ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ ਏ ਐਸ ਨਗਰ ਵਿੱਚ ਨਗਰ ਨਿਗਮ ਵੱਲੋਂ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਸਦਕਾ ਸ਼ਹਿਰ ਵਿਚ ਪੈਟ ਡੋਗ ਨੂੰ ਲੈ ਕੇ ਬਾਇਲਾਜ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਹੁਣ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਨਿਯਮ 2020 ਦੇ ਤਹਿਤ ਬਣਾਏ ਗਏ ਹਨ। ਇਨ੍ਹਾਂ ਨਿਯਮਾਂ ਦੇ ਅਨੁਸਾਰ ਪਹਿਲੀ ਵਾਰ ਸੌ-ਸੌ ਰੁਪਏ ਫੀਸ ਰੱਖੀ ਜਾ ਰਹੀ ਹੈ। ਰਜਿਸਟ੍ਰੇਸ਼ਨ ਕਰਵਾਉਣ ਤੇ ਸੌ ਰੁਪੈ ਲੇਟ ਫੀਸ ਲਈ ਜਾਵੇਗੀ।
ਅਗਰ ਕੋਈ ਵੀ ਵਿਅਕਤੀ ਰਜਿਸਟ੍ਰੇਸ਼ਨ ਨਾ ਕਰਵਾਏ ਜਾਣ ਤੇ ਫੜਿਆ ਜਾਂਦਾ ਹੈ ਤਾਂ ਉਸ ਦੇ ਖਿਲਾਫ 5 ਹਜ਼ਾਰ ਦਾ ਜੁਰਮਾਨਾ ਵੀ ਕੀਤਾ ਜਾਵੇਗਾ। ਇਕ ਦਿਨ 500 ਰੁਪਏ ਦੇ ਹਿਸਾਬ ਨਾਲ ਪੈਨਲਟੀ ਦੇਣੀ ਹੋਵੇਗੀ ਅਤੇ ਡਾਗ ਨਗਰ ਨਿਗਮ ਦੀ ਨਿਗਰਾਨੀ ਹੇਠ ਰਹੇਗਾ। ਦੁਬਾਰਾ ਫੜ੍ਹੇ ਜਾਣ ਤੇ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਅਗਰ ਤੁਹਾਡਾ ਪਾਲਤੂ ਡਾਗ ਅਵਾਰਾ ਘੁੰਮ ਰਹੇ ਜਾਨਵਰਾਂ ਨਾਲ ਵੇਖਿਆ ਜਾਂਦਾ ਹੈ ਤਾਂ ਉਸ ਨੂੰ ਨਗਰ ਨਿਗਮ ਦੀ ਗੱਡੀ ਵੱਲੋਂ ਚੁੱਕ ਲਿਆ ਜਾਵੇਗਾ। ਇਸ ਤੋਂ ਇਲਾਵਾ ਦੋ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਜਾਵੇਗਾ।
ਕਿਉਂਕਿ ਸਵੇਰੇ-ਸ਼ਾਮ ਸੈਰ ਕਰਨ ਆਉਣ ਵਾਲੇ ਲੋਕਾਂ ਵੱਲੋਂ ਆਪਣੇ ਪਾਲਤੂ ਡਾਗ ਨੂੰ ਨਾਲ ਲੈ ਕੇ ਆਉਣ ਤੇ ਬਾਕੀ ਲੋਕਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਜਿਸ ਕਾਰਨ ਇਹ ਨਿਯਮ ਬਣਾਏ ਜਾ ਰਹੇ ਹਨ ਅਤੇ ਮਾਲਕਾਂ ਉਪਰ ਨਕੇਲ਼ ਕੱਸੀ ਜਾ ਰਹੀ ਹੈ। ਅਗਰ ਸ਼ਹਿਰ ਅੰਦਰ ਕੋਈ ਵੀ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਉਸ ਵਿੱਚ ਅਗਰ ਤੁਹਾਡਾ ਜਾਨਵਰ ਕਿਸੇ ਨੂੰ ਖਤਰਨਾਕ ਤਰੀਕੇ ਨਾਲ ਕੱਟ ਦਿੰਦਾ ਹੈ ਤਾਂ ਉਸ ਸਮੇਂ ਵੀ ਨਗਰ ਨਿਗਮ ਵੱਲੋਂ ਉਸ ਜਾਨਵਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਜਾਵੇਗਾ। ਇਸ ਘਟਨਾ ਉਪਰੰਤ ਮਾਲਕ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …