ਆਈ ਤਾਜ਼ਾ ਵੱਡੀ ਖਬਰ
ਇਨੀ ਦਿਨੀ ਪੰਜਾਬ ਵਿੱਚ ਜਿਥੇ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਵਿਆਹ ਸਮਾਗਮਾਂ ਦੀਆਂ ਤਿਆਰੀਆਂ ਕਰਨ ਵਾਸਤੇ ਜਿੱਥੇ ਪਰਵਾਰਾਂ ਵੱਲੋਂ ਵੱਖ-ਵੱਖ ਕੰਮ ਕਰਨ ਵਾਸਤੇ ਕਈ ਲੋਕਾਂ ਨੂੰ ਇਸ ਵਿਆਹ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਜਿਨ੍ਹਾਂ ਵੱਲੋਂ ਵਿਆਹ ਵਾਸਤੇ ਤਿਆਰੀਆਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਵਿਆਹ ਸਮਾਗਮ ਦੇ ਪ੍ਰਬੰਧ ਕਰਨ ਵਾਲੇ ਇਨ੍ਹਾਂ ਲੋਕਾਂ ਨਾਲ ਕਈ ਵਾਰ ਕੁਝ ਹਾਦਸੇ ਵੀ ਵਾਪਰ ਜਾਂਦੇ ਹਨ ਜਿਸ ਕਾਰਨ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਆਪਣੇ ਵਰਕਰਾਂ ਦੇ ਨਾਲ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਮਜ਼ਦੂਰੀ ਦਾ ਕੰਮ ਕਰਨ ਵਾਲੇ ਲੋਕ ਉਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਹੁਣ ਪੰਜਾਬ ਵਿੱਚ ਚੱਲ ਰਹੇ ਵਿਆਹ ਦੌਰਾਨ ਨੌਜਵਾਨ ਮੁੰਡੇ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੀਰਕਪੁਰ ਅਧੀਨ ਆਉਂਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਆਹ ਸਮਾਗਮ ਖਤਮ ਹੋਣ ਤੋਂ ਬਾਅਦ ਕੰਮ ਕਰਨ ਆਏ ਮਜ਼ਦੂਰਾਂ ਵੱਲੋਂ ਟੈਂਟ ਉਤਾਰਿਆ ਜਾ ਰਿਹਾ ਸੀ ਤਾਂ ਇਕ 19 ਸਾਲਾ ਨੌਜਵਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਪੂਰੀ ਤਰ੍ਹਾਂ ਝੁਲਸ ਗਿਆ ਜਿਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਸਰਾਏ ਬੰਜਾਰਾ ਦਾ ਰਹਿਣ ਵਾਲਾ 19 ਸਾਲਾ ਨੌਜਵਾਨ ਸਰਬਜੀਤ ਜਿਥੇ ਬਾਰਵੀਂ ਪਾਸ ਸੀ ਉਥੇ ਹੀ ਗਰੀਬ ਹੋਣ ਦੇ ਕਾਰਨ ਛੋਟੀ ਮੋਟੀ ਨੌਕਰੀ ਕਰਦਾ ਆ ਰਿਹਾ ਸੀ ਅਤੇ ਕਈ ਵਾਰ ਮਜ਼ਦੂਰੀ ਵੀ ਕਰਦਾ ਸੀ। ਬੀਤੀ ਰਾਤ ਆਪਣੇ ਪਿੰਡ ਦੇ ਕੁਝ ਨੌਜਵਾਨਾਂ ਦੇ ਨਾਲ ਵਿਆਹ ਸਮਾਗਮ ਵਿੱਚ ਟੈਂਟ ਲਗਾਉਣ ਲਈ ਆਇਆ ਹੋਇਆ ਸੀ।
ਵਿਆਹ ਖਤਮ ਹੋਣ ਤੋਂ ਬਾਅਦ ਜਿੱਥੇ ਟੈਂਟ ਉਤਾਰਨ ਵਾਸਤੇ ਹੋਰ ਮਜ਼ਦੂਰੀ ਦੇਣ ਦਾ ਲਾਲਚ ਦੇ ਕੇ ਟੈਂਟ ਮਾਲਕ ਵੱਲੋਂ ਕੰਮ ਕਰਵਾਇਆ ਜਾ ਰਿਹਾ ਸੀ। ਉਸ ਸਮੇਂ ਇਹ ਨੌਜਵਾਨ ਟੈਂਟ ਦੇ ਪਾਈਪ ਉਤਾਰਦੇ ਸਮੇਂ ਹਾਈਟੈਨਸ਼ਨ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਪੋਸਟ ਮਾਰਟਮ ਤੋਂ ਬਾਅਦ ਜਿਥੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਉਥੇ ਹੀ ਟੈਂਟ ਮਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਜੇ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …