ਆਈ ਤਾਜ਼ਾ ਵੱਡੀ ਖਬਰ
ਅਪਰਾਧੀਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਉਨ੍ਹਾਂ ਵੱਲੋਂ ਬਿਨਾਂ ਕਿਸੇ ਕਾਨੂੰਨ ਅਤੇ ਪੁਲੀਸ ਪ੍ਰਸ਼ਾਸਨ ਦੇ ਡਰ ਤੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਹਰ ਰੋਜ਼ ਅਪਰਾਧ ਨਾਲ ਸਬੰਧਤ ਵਾਰਦਾਤਾਂ ਦੀਆਂ ਖ਼ਬਰਾਂ ਅਸੀਂ ਪੜ੍ਹਦੇ ਅਤੇ ਸੁਣਦੇ ਹਾਂ । ਰੋਜ਼ ਹੀ ਟੀਵੀ ਚ ਖ਼ਬਰਾਂ ਦੀਆਂ ਸੁਰਖ਼ੀਆਂ ਅਤੇ ਅਖ਼ਬਾਰਾਂ ਦੇ ਪੰਨਿਆਂ ਦੇ ਵਿੱਚ ਅਸੀਂ ਅਪਰਾਧ ਦੇ ਨਾਲ ਸਬੰਧਤ ਵਾਰਦਾਤਾਂ ਪੜ੍ਹਦੇ ਅਤੇ ਵੇਖਦੇ ਹਾਂ । ਦੋਸ਼ੀਆਂ ਦੇ ਦਿਮਾਗ ਇੰਨੇ ਸ਼ਾਤਰ ਹੋ ਚੁੱਕੇ ਹਨ ਕਿ ਉਨ੍ਹਾਂ ਦੇ ਵਲੋ ਵੱਖ ਵੱਖ ਤਰੀਕੇ ਦੇ ਨਾਲ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਅਜਿਹੇ ਸ਼ਾਤਰ ਦੋਸ਼ੀਆਂ ਦੇ ਕਾਰਨ ਹੀ ਲੋਕ ਖ਼ੁਦ ਨੂੰ ਦੇਸ਼ ਦੇ ਵਿੱਚ ਅਸੁਰੱਖਿਅਤ ਵੀ ਮਹਿਸੂਸ ਕਰਦੇ ਹਨ ।
ਇਸ ਦੇ ਚੱਲਦੇ ਇਕ ਬੇਹੱਦ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਨਵਾਂ ਸ਼ਹਿਰ ਤੋਂ ਸਾਹਮਣੇ ਆਇਆ । ਜਿਥੇ ਦੁਸਹਿਰੇ ਮੌਕੇ ਪਰਾਲੀ ਦਾ ਰਾਵਣ ਬਣਾ ਕੇ ਸਾੜਨ ਦੀ ਤਿਆਰੀ ਕਰਨ ਵਾਲੇ ਅੱਠ ਸਾਲਾ ਬੱਚੇ ਦਾ ਪਿੰਡ ਦੇ ਇੱਕ ਨੌਜਵਾਨ ਦੇ ਵੱਲੋਂ ਕ-ਤ-ਲ ਕਰ ਦਿੱਤਾ ਗਿਆ । ਉਸਦੇ ਵੱਲੋਂ ਇਸ ਘਟਨਾ ਨੂੰ ਐਨੀ ਚਤੁਰਾਈ ਦੇ ਨਾਲ ਅੰਜਾਮ ਦਿੱਤਾ ਗਿਆ ਕਿ ਬੱਚੇ ਨੂੰ ਮਾਰਨ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਖੂਹ ਦੇ ਵਿੱਚ ਸੁੱਟ ਦਿੱਤਾ ਗਿਆ । ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਦੇ ਵੱਲੋਂ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ।
ਜਿਸ ਤੋਂ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਉਸ ਦੇ ਵੱਲੋਂ ਉਸ ਬੱਚੇ ਦੀ ਮ੍ਰਿਤਕ ਦੇਹ ਨੂੰ ਖੂਹ ਵਿੱਚ ਸੁੱਟ ਦਿੱਤਾ ਹੈ । ਫਿਰ ਪੁਲੀਸ ਨੇ ਬਚਾਅ ਕਾਰਜਾਂ ਦੀਆਂ ਟੀਮਾਂ ਨੂੰ ਬੁਲਾਇਆ ਜਿਨ੍ਹਾਂ ਦੇ ਵੱਲੋਂ ਬੱਚੇ ਦੀ ਮ੍ਰਿਤਕ ਦੇਹ ਨੂੰ ਜੱਦੋ ਜਹਿਦ ਦੇ ਨਾਲ ਖੂਹ ਵਿਚੋਂ ਕੱਢਿਆ ਗਿਆ । ਫਿਰ ਪੁਲੀਸ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਤੇ ਬਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ । ਮਿਲੀ ਜਾਣਕਾਰੀ ਦੇ ਮੁਤਾਬਕ ਇਹ ਅੱਠ ਸਾਲਾ ਬੱਚਾ ਜਿਸ ਦਾ ਨਾਂ ਸਾਹਿਲ ਹੈ, ਜੋ ਕਿ ਆਪਣੇ ਪਿੰਡ ਦੇ ਇਕ ਸਕੂਲ ਦੇ ਵਿਚ ਚੌਥੀ ਜਮਾਤ ਦਾ ਵਿਦਿਆਰਥੀ ਸੀ ਅਤੇ ਇਹ ਆਪਣੇ ਨਾਨਕੇ ਪਿੰਡ ਦੌਲਤਪੁਰ ਰਹਿੰਦਾ ਸੀ ।
ਬੀਤੇ ਦਿਨੀਂ ਦੁਪਹਿਰ ਕਰੀਬ ਡੇਢ ਵਜੇ ਉਹ ਆਪਣੇ ਘਰ ਤੋਂ ਲਾਪਤਾ ਹੋ ਗਿਆ । ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਪਿੰਡ ਦੇ ਵਸਨੀਕ ਕਰਨ ਨੂੰ ਕਾਬੂ ਕੀਤਾ ਹੈ । ਜਿਸ ਤੋਂ ਪੁੱਛਗਿੱਛ ਕੀਤੀ ਗਈ ਪੁਲੀਸ ਵੱਲੋਂ ਤੇ ਫਿਰ ਦੋਸ਼ੀ ਦੇ ਵੱਲੋਂ ਪੁਲੀਸ ਨੂੰ ਦੱਸਿਆ ਕਿਹਾ ਕਿ ਬੱਚੀ ਦੀ ਲਾਸ਼ ਨੂੰ ਖੂਹ ਵਿੱਚ ਸੁੱਟ ਦਿੱਤਾ ਗਿਆ ਹੈ ਤੇ ਪੁਲੀਸ ਵੱਲੋਂ ਬੱਚੇ ਦੀ ਮ੍ਰਿਤਕ ਦੇਹ ਨੂੰ ਖੂਹ ਵਿਚੋਂ ਕਾਬੂ ਕਰ ਦਿੱਤਾ ਗਿਆ । ਤੇ ਪੁਲੀਸ ਦੇ ਵੱਲੋਂ ਹੁਣ ਇਸ ਮਾਮਲੇ ਤੇ ਕਾਰਵਾਈ ਜਾਰੀ ਹੈ ਤੇ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪਿੰਡ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੇ ਵਿੱਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …