ਇਕੋ ਥਾਂ ਤੋਂ ਇਕੱਠੇ ਮਿਲੇ 246 ਪੌਜੇਟਿਵ
ਲੁਧਿਆਣਾ -ਕੋਰੋਨਾ ਵਾਇਰਸ ਕਾਰਨ 7 ਦਿਨਾਂ ਵਿਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਐਤਵਾਰ ਮਹਾਨਗਰ ਵਿਚ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 168 ਮਰੀਜ਼ਾਂ ਦੀ ਮੌਤ ਹੋ ਗਈ ਹੈ।
ਦੂਜੇ ਸ਼ਹਿਰਾਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚ 587 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਵਿਚ ਜ਼ਿਲੇ ਵਿਚੋਂ 1696 ਐਕਟਿਵ ਮਰੀਜ਼ ਹਨ। ਐਤਵਾਰ ਸਾਹਮਣੇ ਆਏ 246 ਮਰੀਜ਼ਾਂ ਵਿਚ 224 ਜ਼ਿਲੇ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਹੋਰ ਜ਼ਿਲਿਆਂ ਨਾਲ ਸਬੰਧਤ ਹਨ।
1419 ਸੈਂਪਲ ਦੀ ਰਿਪੋਰਟ ਪੈਂਡਿੰਗ
ਸਿਵਲ ਸਰਜਨ ਨੇ ਦੱਸਿਆ ਕਿ ਵਰਤਮਾਨ ਵਿਚ 1419 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ ਹੈ। ਐਤਵਾਰ 998 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਤੱਕ ਕੁਲ 71998 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 70579 ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ,
ਜਿਸ ਵਿਚੋਂ 64960 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਸਿਹਤ ਵਿਭਾਗ ਦੀਆਂ ਟੀਮਾਂ ਨੇ ਐਤਵਾਰ ਸਰਵੇ ਅਤੇ ਜਾਂਚ ਦੇ ਬਾਅਦ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। 25268 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਕੁਆਰੰਟਾਈਨ ਕੀਤਾ ਗਿਆ ਹੈ ਜਦਕਿ ਵਰਤਮਾਨ ਵਿਚ 4776 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਦੂਜੇ ਪਾਸੇ ਜ਼ਿਲਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਬਿਨਾਂ ਵਜ੍ਹਾ ਘਰਾਂ ਵਿਚੋਂ ਬਾਹਰ ਨਾ ਨਿਕਲਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …