ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਬੀਤੇ ਕੁੱਝ ਦਿਨਾਂ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ ਜਿਵੇਂ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਜਾਂ ਤੇਜ਼ ਹਵਾਵਾਂ ਹਨ ਕੁਝ ਇਲਾਕਿਆਂ ਦੇ ਵਿਚ ਭਾਰੀ ਗਰਮੀ ਵੀ ਦੇਖੀ ਜਾ ਰਹੀ ਹੈ। ਭਾਵੇਂ ਮੌਸਮ ਵਿਭਾਗ ਦੇ ਵੱਲੋਂ ਮੌਸਮ ਦੀ ਤਬਦੀਲੀ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਸੁਚੇਤ ਕਰ ਦਿੱਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਜਿੱਥੇ ਲੋਕ ਕਾਫ਼ੀ ਪ੍ਰੇਸ਼ਾਨ ਹਨ ਉਥੇ ਹੀ ਪ੍ਰਸ਼ਾਸਨ ਨੂੰ ਵੀ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਤੋਂ ਬਾਅਦ ਇਲਾਕੇ ਦੇ ਵਿੱਚ ਹਾਹਾਕਾਰ ਮਚ ਗਈ।ਦਰਅਸਲ ਇਹ ਖ਼ਬਰ ਗੁਰੂ ਨਾਨਕ ਨਗਰ ਰਾਜਪੁਰਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਨਾਲ ਬਹੁਤ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੇਜ਼ ਮੀਂਹ ਅਤੇ ਹਨੇਰੀ ਕਾਰਨ ਇਸ ਇਲਾਕੇ ਵਿੱਚ ਬਹੁਤ ਸਾਰੇ ਦਰਖ਼ਤ ਅਤੇ ਬਿਜ਼ਲੀ ਦੇ ਖੰਭੇ ਟੁੱਟ ਗਏ ਜਾ ਡਿੱਗ ਗਏ ਹਨ। ਇਸ ਤੋਂ ਇਲਾਵਾ ਅਸਮਾਨੀ ਬਿਜਲੀ ਦੇ ਡਿੱਗਣ ਨਾਲ ਬਹੁਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਇਸ ਇਲਾਕੇ ਦੇ ਵਿੱਚ ਦੇਰ ਰਾਤ ਅਚਾਨਕ ਤੇਜ਼ ਰਫ਼ਤਾਰ ਹਨੇਰੀ ਅਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਅਤੇ ਇਸ ਮੌਕੇ ਅਸਮਾਨੀ ਬਿਜਲੀ ਵੀ ਡਿੱਗ ਗਈ ਜਿਸ ਕਾਰਨ ਬਿਜਲੀ ਦੀਆਂ ਤਾਰਾਂ ਅਤੇ ਬਿਜਲੀ ਦੇ ਖੰਭਿਆਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਜਿਸ ਕਾਰਨ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਇਸ ਇਲਾਕੇ ਵਿੱਚ ਰਹਿ ਰਹੇ ਇਕ ਵਿਅਕਤੀ ਦੀਆਂ ਦੋ ਦੁਕਾਨਾਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ ਜਿਥੇ ਸਾਮਾਨ ਸੜ ਕੇ ਸੁਆਹ ਹੋ ਗਿਆ।
ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ ਹੈ। ਦੱਸ ਦਈਏ ਕਿ ਦੁਕਾਨ ਮਾਲਕ ਦਾ ਕਹਿਣਾ ਹੈ ਕਿ ਉਸ ਦੀਆਂ ਦੋਨਾਂ ਦੁਕਾਨਾਂ ਵਿੱਚ ਪਿਆ ਸਾਰਾ ਸਾਮਾਨ ਨਸ਼ਟ ਹੋ ਗਿਆ ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …