ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਰਹੇ ਹਨ। ਜਿੱਥੇ ਬਹੁਤ ਸਾਰੇ ਚੋਰਾਂ ਵੱਲੋਂ ਦਿਨ-ਦਿਹਾੜੇ ਕੀਤੇ ਵੱਡੀਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਅਜਿਹੇ ਅਨਸਰਾਂ ਦੇ ਹੌਂਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਉਥੇ ਹੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਦਿਨ ਦਿਹਾੜੇ ਇੱਥੇ ਇੱਕ ਬੈਂਕ ਲੁੱਟਣ ਆਏ ਲੁਟੇਰਿਆਂ ਨੂੰ ਗਾਰਡ ਵੱਲੋਂ ਖਦੇੜਿਆ ਗਿਆ ਹੈ, ਜਿੱਥੇ ਇਹ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਮੋਗਾ ਦੇ ਵਿੱਚ ਇੱਕ ਮੋਗਾ ਫਿਰੋਜ਼ਪੁਰ ਜੀ ਟੀ ਰੋਡ ਤੇ ਪਿੰਡ ਦਾਰਾਪੁਰ ਵਿਖੇ ਸਥਿੱਤ ਬੈਂਕ ਵਿੱਚ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀਗਈ। ਇਸ ਘਟਨਾ ਦੌਰਾਨ ਜਿੱਥੇ ਸਵੇਰੇ ਸਵਾ 11 ਵਜੇ ਦੇ ਕਰੀਬ ਬੈਂਕ ਦੇ ਗੇਟ ਤੇ ਮੌਜੂਦ ਗਾਰਡ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਸ ਨੂੰ ਇਹਨਾਂ ਲੁਟੇਰਿਆਂ ਤੇ ਸ਼ੱਕ ਹੁੰਦੇ ਹੀ ਅੰਦਰ ਜਾਣ ਤੋਂ ਰੋਕ ਲਿਆ ਗਿਆ। ਜਿੱਥੇ ਇਹ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋ ਰਹੇ ਸਨ ਤਾਂ ਗਾਰਡ ਵੱਲੋਂ ਉਨ੍ਹਾਂ ਨੂੰ ਬਾਹਰ ਹੀ ਰੋਕਿਆ ਗਿਆ ਜਿਸ ਕਾਰਨ ਇਹ ਹਾਦਸਾ ਹੋਣ ਤੋਂ ਬਚਾਅ ਹੋ ਗਿਆ।
ਜਦੋਂ ਗਾਰਡ ਵੱਲੋਂ ਰੌਲਾ ਪਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਦੇ ਇਕਠੇ ਹੁੰਦੇ ਸਾਰ ਹੀ ਤਿੰਨ ਹਥਿਆਰਬੰਦ ਲੁਟੇਰੇ ਹਥਿਆਰ ਲਹਿਰਾਉਂਦੇ ਹੋਏ ਮੋਟਰਸਾਈਕਲ ਤੇ ਫਰਾਰ ਹੋ ਗਏ। ਜਿੱਥੇ ਇਹ ਲੁਟੇਰੇ ਘਟਨਾ ਸਥਾਨ ਤੋਂ ਫ਼ਰਾਰ ਹੋਏ ਹਨ ਉਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਥੇ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ।
ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਘਟਨਾ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …