ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿੱਚ ਜਿੱਥੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਲੋਕਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਜਿਸ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਆਏ ਦਿਨ ਸਾਹਮਣੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਗਾਇਕ ਸਿੱਧੂ ਮੂਸੇਵਾਲਾ ਦੀ ਹੋਈ ਮੌਤ ਦੇ ਕਾਰਨ ਸਾਰੇ ਲੋਕ ਸੋਗ ਵਿੱਚ ਹਨ।
ਉਥੇ ਹੀ ਅਜਿਹੇ ਲੁਟੇਰਿਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਬੱਸ ਦੀ ਲੁੱਟ ਕੀਤੀ ਗਈ ਹੈ ਜਿੱਥੇ ਬੱਸ ਮੁਲਾਜ਼ਮਾਂ ਅਤੇ ਲੋਕਾਂ ਵੱਲੋਂ ਜਾਮ ਲਗਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਲੌਰ ਤੋਂ ਲੁਧਿਆਣਾ ਰੋਡ ਤੇ ਵਾਪਰੀ ਹੈ। ਜਿੱਥੇ ਅੱਜ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਉਸ ਸਮੇਂ ਇਕ ਪੀ ਆਰ ਟੀ ਸੀ ਬੱਸ ਨੂੰ ਲੁੱਟ ਲਿਆ ਗਿਆ। ਜਦੋਂ ਇਹ ਬੱਸ ਲਾਡੋਵਾਲ ਟੌਲ ਪਲਾਜ਼ਾ ਤੇ ਪਹੁੰਚੀ ਸੀ। ਜਦੋਂ ਇਹ ਬੱਸ ਟੋਲ ਪਲਾਜ਼ਾ ਤੋਂ ਪਰਚੀ ਕਟਾ ਕੇ ਗੁਜ਼ਰਨ ਲੱਗੀ ਤਾਂ 3 ਨੌਜਵਾਨ ਵਿੱਚ ਆਏ ਅਤੇ ਜਿਨ੍ਹਾਂ ਵੱਲੋਂ ਕੰਡਕਟਰ ਦੇ ਕੋਲੋਂ ਸੋਨੇ ਦੀ ਚੈਨ ਖੋਹ ਲੈ ਗਈ ਅਤੇ ਉਸ ਦਾ ਪੈਸਿਆਂ ਵਾਲਾ ਬੈਗ ਵੀ ਖੋਲ੍ਹਿਆ ਗਿਆ।
ਜਿੱਥੇ ਮੋਟਰਸਾਈਕਲ ਤੇ ਸਵਾਰ 3 ਨੌਜਵਾਨ ਇਸ ਘਟਨਾ ਨੂੰ ਅੰਜਾਮ ਦੇ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉੱਥੇ ਹੀ ਪੁਲੀਸ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਬੱਸ ਚਾਲਕਾਂ ਵੱਲੋਂ ਉਸੇ ਜਗ੍ਹਾ ਤੇ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਦਾ ਸਮਰਥਨ ਕੀਤਾ ਗਿਆ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਲਾਡੋਵਾਲ ਥਾਣੇ ਦੀ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ , ਅਤੇ ਬੱਸ ਚਾਲਕ ਤੇ ਕੰਡਕਟਰ ਵੱਲੋਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਹੈ। ਅਤੇ ਦੋਸ਼ੀਆਂ ਨੂੰ ਵੀ ਜਲਦ ਤੋਂ ਜਲਦ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਜਿੱਥੇ ਏਸ ਜਾਮ ਨੂੰ ਕਾਫੀ ਲੰਮੇ ਸਮੇਂ ਬਾਅਦ ਖੋਲ੍ਹਿਆ ਗਿਆ ਉਥੇ ਹੀ ਇਸ ਰੋਡ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …