ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਜਿੱਥੇ ਕਰੋਨਾ ਸਥਿਤੀ ਨੂੰ ਕਾਬੂ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਕੇਸਾਂ ਵਿਚ ਵਾਧੇ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਪਿਛਲੇ ਕਈ ਦਿਨਾ ਤੋ ਤਾਲਾ ਬੰਦੀ ਕੀਤੀ ਗਈ ਹੈ ਅਤੇ ਰਾਤ ਦਾ ਕਰਫ਼ਿਊ ਵੀ ਜਾਰੀ ਹੈ। ਜਿਸਨੂੰ 6 ਵਜੇ ਲਾਗੂ ਕਰ ਦਿੱਤਾ ਜਾਂਦਾ ਹੈ ਅਤੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਵਿਚਾਰ ਚਰਚਾ ਕਰਕੇ ਕਰੋਨਾ ਦੀ ਸਥਿਤੀ ਉਪਰ ਨਜ਼ਰ ਰੱਖੀ ਜਾ ਰਹੀ ਹੈ।
ਜਿਨ੍ਹਾਂ ਵੱਲੋਂ ਲਗਾਈ ਗਈ ਸ਼ਖਤੀ ਨੂੰ ਹੋਰ ਵਧਾਇਆ ਜਾ ਰਿਹਾ ਹੈ। ਪੰਜਾਬ ਵਿੱਚ ਇੱਥੇ ਦੁਕਾਨਾਂ ਖੋਲਣ ਦੇ ਬਾਰੇ ਵਿੱਚ ਹੋ ਗਿਆ ਹੈ ਇਹ ਸਰਕਾਰੀ ਹੁਕਮ ਲਾਗੂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਵੱਖ ਵੱਖ ਜਿਲਾ ਮਜਿਸਟ੍ਰੇਟ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮਹਿੰਦਰ ਪਾਲ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਜ਼ਿਲ੍ਹੇ ਵਿੱਚ 16 ਮਈ ਤੋਂ 31 ਮਈ ਤੱਕ ਲਈ ਕੁਝ ਨਵੇਂ ਹੁਕਮ ਲਾਗੂ ਕੀਤੇ ਗਏ ਹਨ।
ਉਥੇ ਹੀ ਹਫ਼ਤਾਵਾਰੀ ਤਾਲਾਬੰਦੀ ਵੀ ਲਾਗੂ ਰਹੇਗੀ। ਪਹਿਲਾਂ ਦੀ ਤਰਾਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਈ ਖੋਲ੍ਹਿਆ ਜਾਵੇਗਾ। ਉਥੇ ਹੀ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦਾ ਸਮਾਂ ਸੀਮਾ ਤੈਅ ਕੀਤੀ ਗਈ ਹੈ। ਸਵੇਰ ਦੇ ਸਮੇਂ ਸਬਜ਼ੀਆਂ ਦੁੱਧ ਤੇ ਫਲਾਂ ਵਾਲੀਆਂ ਦੁਕਾਨਾਂ ਨੂੰ 10 ਵਜੇ ਤੱਕ ਖੋਲਿਆ ਜਾ ਸਕਦਾ ਹੈ। ਬਜ਼ਾਰਾ ਵਿੱਚ ਦੁਕਾਨਾਂ ਨੂੰ 2 ਵਜੇ ਤਕ ਖੋਲ੍ਹਿਆ ਜਾ ਸਕਦਾ ਹੈ।
ਉਥੇ ਹੀ ਕੁਝ ਦੁਕਾਨਾਂ ਵਾਲੇ 5 ਵਜੇ ਤੋਂ 7 ਵਜੇ ਤੱਕ ਲਈ ਹੋਮ ਡਿਲੀਵਰੀ ਵੀ ਕਰ ਸਕਦੇ ਹਨ ਜਿਨ੍ਹਾਂ ਵਿੱਚ ਫਾਸਟ ਫੂਡ, ਢਾਬੇ, ਕੈਫ਼ੇ, ਕੌਫੀ-ਸ਼ੌਪ, ਰੈਸਟੋਰੈਂਟ ਆਦਿ ਸ਼ਾਮਲ ਹਨ। ਉਥੇ ਹੀ ਤੁਰ ਫਿਰ ਕੇ ਸਬਜ਼ੀ ਅਤੇ ਫਲ ਵੇਚਣ ਵਾਲੇ 5 ਵਜੇ ਤੱਕ ਵੇਚ ਸਕ ਸਾਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …