ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆਂ ਵਿੱਚ ਜਿਲ੍ਹੇ ਦੇ ਡੀ ਸੀ ਨੂੰ ਵੀ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਾਧੇ ਨੂੰ ਵੇਖਦੇ ਹੋਏ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲੋਕਾਂ ਨੂੰ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ, ਉਥੇ ਹੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਰਫਿਊ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਇੱਥੇ ਦੁਕਾਨਾਂ ਦੇ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖਬਰ ਏਨੇ ਵਜੇ ਬੰਦ ਕਰਨ ਦੀ ਹੋਈ ਹਦਾਇਤ। ਕੱਲ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੈਠਕ ਤੋਂ ਬਾਅਦ ਕਈ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਵਿਚ ਰਾਤ ਦੇ ਕਰਫਿਊ ਦਾ ਸਮਾਂ ਰਾਤ 8 ਵਜੇ ਦੀ ਬਜਾਏ ਸ਼ਾਮ 6 ਵਜੇ ਕਰ ਦਿੱਤਾ ਗਿਆ ਹੈ। ਉਥੇ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਵੀ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਾਰੇ ਸ਼ਹਿਰ ਅੰਦਰ ਰਾਤ ਦੇ ਕਰਫਿਊ ਦੇ ਕੀਤੇ ਗਏ ਸਮੇਂ ਦੀ ਤਬਦੀਲੀ ਬਾਰੇ ਮੁਨਿਆਦੀ ਕਰਵਾ ਦਿੱਤੀ ਗਈ ਹੈ। ਜਿਸ ਨਾਲ ਸ਼ਹਿਰ ਦੀਆਂ ਗਲੀਆਂ, ਮੁਹਲਿਆਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜਿਨ੍ਹਾਂ ਨੂੰ ਸ਼ਾਮ ਪੰਜ ਵਜੇ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਨੂੰ ਜਿਥੇ ਕੁਝ ਲੋਕਾਂ ਵੱਲੋਂ ਮਜਬੂਰੀ ਵੱਸ ਅਪਣਾਇਆ ਜਾ ਰਿਹਾ ਹੈ ਉਥੇ ਹੀ ਕਰੋਨਾ ਨੂੰ ਦੇਖਦੇ ਹੋਏ ਇਸ ਫੈਸਲੇ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ।
ਕਿਉਂਕਿ ਇਸ ਬਦਲਾਅ ਨਾਲ ਲੋਕਾਂ ਦੇ ਕੰਮ ਕਾਰ ਉੱਪਰ ਵੀ ਅਸਰ ਹੋਇਆ ਹੈ। ਕਿਉਂਕਿ ਪਿਛਲੇ ਸਾਲ ਤੋਂ ਹੀ ਲੋਕਾਂ ਦੇ ਕੰਮਕਾਰ ਠੱਪ ਹੋਏ ਹਨ। ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਕੁਝ ਲੋਕਾਂ ਵਿਚ ਨਿਰਾਸ਼ਾ ਵੀ ਦਿਖਾਈ ਦੇ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …