ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅੱਜ ਦੇ ਦੌਰ ਵਿੱਚ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜਿਸ ਦਾ ਨਤੀਜਾ ਬਾਅਦ ਵਿੱਚ ਇਨਸਾਨ ਨੂੰ ਭੁਗਤਨਾ ਪੈ ਰਿਹਾ ਹੈ। ਇਨ੍ਹਾਂ ਕੁਦਰਤੀ ਆਫਤਾਂ ਦੇ ਕਾਰਨ ਇੱਥੇ ਭਾਰੀ ਜਾਨੀ-ਮਾਲੀ ਨੁ-ਕ-ਸਾ-ਨ ਹੋ ਰਿਹਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਮੁਸੀਬਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕਰੋਨਾ ਕਾਰਨ ਭਾਰੀ ਤਬਾਹੀ ਹੋਈ ਹੈ ਉਥੇ ਹੀ ਮੀਂਹ, ਤੂਫ਼ਾਨ, ਹੜ੍ਹ, ਅਸਮਾਨੀ ਬਿਜਲੀ, ਜੰਗਲੀ ਅੱਗ ਅਤੇ ਹੋਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਲੋਕਾਂ ਦੀ ਜ਼ਿੰਦਗੀ ਵੀ ਮੁਸੀਬਤਾਂ ਨਾਲ ਭਰ ਗਈ ਹੈ।
ਹੁਣ ਪੰਜਾਬ ਵਿੱਚ ਇੱਥੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਹਿਰਾਗਾਗਾ ਅਧੀਨ ਆਉਣ ਵਾਲੇ ਦਿਆਲਪੁਰਾ ਦੇ ਰਾਜਬਾਹੇ ਤੋਂ ਸਾਹਮਣੇ ਆਇਆ ਹੈ। ਜਿੱਥੇ ਸਥਾਨਕ ਵਾਟਰ ਸਪਲਾਈ ਸਕੀਮ ਦੇ ਨਜ਼ਦੀਕ ਵਿਭਾਗ ਦੀ ਲਾਪ੍ਰਵਾਹੀ ਦੇ ਚਲਦੇ ਹੋਏ ਰਾਜਬਾਹੇ ਵਿੱਚ ਪਾੜ ਪੈਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਥੇ ਇਹ ਪਾੜ ਪੈਣ ਕਾਰਨ ਪਾਣੀ ਖੇਤਾਂ ਵਿੱਚ ਭਰ ਗਿਆ ਹੈ ਉਥੇ ਹੀ ਕਿਸਾਨਾਂ ਦੀ ਦਰਜਨਾਂ ਏਕੜ ਫਸਲ ਨੁਕਸਾਨੀ ਗਈ ਹੈ।
ਇਸ ਵਧੇਰੇ ਪਾਣੀ ਦੇ ਕਾਰਨ ਜਿੱਥੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਉੱਥੇ ਹੀ ਪਾਣੀ ਨੂੰ ਪਿੱਛੋਂ ਬੰਦ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸਵੇਰ ਦੇ ਸਮੇਂ ਸੈਰ ਕਰਦੇ ਹੋਏ ਕਿਸੇ ਵਿਅਕਤੀ ਵੱਲੋਂ ਇਸ ਦੀ ਸੂਚਨਾ ਵਿਭਾਗ ਨੂੰ ਦਿੱਤੀ ਗਈ। ਇਸ ਮਾਮਲੇ ਨੂੰ ਹੱਲ ਕਰਨ ਵਾਸਤੇ ਪਾੜ ਨੂੰ ਪੂਰਾ ਕਰਨ ਵਾਸਤੇ ਤੁਰੰਤ ਹੀ ਜੇ ਸੀ ਬੀ ਮਸ਼ੀਨ ਨੂੰ ਮੰਗਵਾਇਆ ਗਿਆ ਅਤੇ ਨਰੇਗਾ ਮਜ਼ਦੂਰਾਂ ਵੱਲੋਂ ਥੈਲੀਆਂ ਵਿਚ ਮਿੱਟੀ ਭਰ ਕੇ ਇਸ ਪਾੜ ਨੂੰ ਬੰਦ ਕੀਤਾ ਗਿਆ ਹੈ। ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।
ਉਥੇ ਹੀ ਇਸ ਮਾਮਲੇ ਸਬੰਧੀ ਗੱਲਬਾਤ ਕਰਨ ਤੇ ਐਸ ਡੀ ਓ ਨੇ ਦੱਸਿਆ ਹੈ ਕਿ ਅਚਾਨਕ ਹੀ ਕਈ ਵਾਰ ਦਰੱਖ਼ਤਾਂ ਦੀਆਂ ਜੜ੍ਹਾਂ ਦੇ ਕਾਰਨ ਲੀਕੇਜ਼ ਹੋਣ ਨਾਲ ਅਜਿਹੇ ਪਾੜ ਪੈ ਜਾਂਦੇ ਹਨ। ਉਥੇ ਹੀ ਉਨ੍ਹਾਂ ਵੱਲੋਂ ਵਿਭਾਗ ਦੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਾੜ ਪਿਆ ਹੈ ਉਥੇ ਇੱਕ ਵੱਡਾ ਦਰੱਖਤ ਲੱਗਾ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …