ਆਈ ਤਾਜ਼ਾ ਵੱਡੀ ਖਬਰ
ਜਿਸ ਪ੍ਰਕਾਰ ਪੰਜਾਬ ਭਰ ਦੇ ਵਿੱਚ ਕਾਨੂੰਨ ਤੇ ਅਮਨ ਸ਼ਾਂਤੀ ਭੰਗ ਹੁੰਦੀ ਨਜ਼ਰ ਆ ਰਹੀ ਹੈ ਉਸ ਦੇ ਚੱਲਦੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਖ ਵੱਖ ਪ੍ਰਕਾਰ ਦੇ ਉਪਰਾਲੇ ਕਰ ਕੇ ਪੰਜਾਬ ਦੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਲਈ ਕਾਰਜ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਹੁਣ ਪੰਜਾਬ ਵਿੱਚ ਅਜਿਹੀ ਪਾਬੰਦੀ ਲੱਗ ਚੁੱਕੀ ਹੈ ਜਿਸ ਦੇ ਚਰਚੇ ਚਾਰੇ ਪਾਸੇ ਛਿੜੇ ਹੋਏ ਹੈ । ਦਰਅਸਲ ਹੁਣ ਗਲੀਆਂ ਰਾਸਤਿਆਂ ਵਿਚ ਨਾਜਾਇਜ਼ ਬੋਰ ਕਰਨ ਤੇ ਪਾਬੰਦੀ ਲੱਗ ਚੁੱਕੀ ਹੈ । ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖ਼ਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ।
ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਤੋਂ ਇਲਾਵਾ ਹੁਣ ਮੈਜਿਸਟ੍ਰੇਟ ਵੱਲੋਂ ਇਹ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਖਿਆ ਗਿਆ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਜਾਂ ਫਿਰ ਜਨਤਕ ਥਾਂਵਾਂ ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ ।
ਇਕ ਹੋਰ ਹੁਕਮ ਜਾਰੀ ਕਰਦਿਆਂ ਉਨ੍ਹਾਂ ਵੱਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਉਲਟਾ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਨੂੰ ਠੀਕਰੀ ਪਹਿਰਾ ਲਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ । ਇਹ ਹੁਕਮ ਪਿੰਡ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਵੱਧ ਲਾਹੇਵੰਦ ਮੰਨੇ ਜਾ ਰਹੇ ਹਨ ।
ਦੱਸ ਦਈਏ ਕਿ ਇਹ ਸਾਰੇ ਹੁਕਮ ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਆਪਣੇ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਦੀ ਲਾਗੂ ਕੀਤੇ ਗਏ ਹਨ ਤਾਂ ਜੋ ਲੋਕਾਂ ਦੀ ਜਾਨ ਤੇ ਮਾਲ ਦਾ ਬਚਾਅ ਕੀਤਾ ਜਾ ਸਕੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …