Breaking News

ਪੰਜਾਬ ਚ ਇਥੇ ਪੋਤੇ ਵਲੋਂ ਦਾਦੀ ਦਾ ਕੀਤਾ ਗਿਆ ਬੇਰਹਿਮੀ ਨਾਲ ਕਤਲ, ਰਿਸ਼ਤਿਆਂ ਦਾ ਖੂਨ ਬਣਿਆ ਪਾਣੀ

ਆਈ ਤਾਜ਼ਾ ਵੱਡੀ ਖਬਰ 

ਅਕਸਰ ਹੀ ਸਿਆਣਿਆ ਨੂੰ ਵੀ ਕਹਿੰਦੇ ਹੋਏ ਸੁਣਿਆ ਗਿਆ ਹੈ ਕਿ ਮੂਲ ਨਾਲੋਂ ਵਿਆਜ ਪਿਆਰਾ ਹੁੰਦਾ ਹੈ। ਰਿਸ਼ਤਿਆਂ ਤੇ ਅਨੁਸਾਰ ਜਿਸ ਦਾ ਮਤਲਬ ਹੁੰਦਾ ਹੈ ਕਿ ਮਾਂ-ਬਾਪ ਨੂੰ ਆਪਣੇ ਧੀਆਂ ਪੁੱਤਰਾਂ ਦੇ ਮੁਕਾਬਲੇ ਆਪਣੇ ਪੋਤਰੇ-ਪੋਤਰੀਆਂ ਤੇ ਦੋਹਤੇ-ਦੋਹਤਰੀਆਂ ਪਿਆਰੇ ਹੁੰਦੇ ਹਨ। ਹਰ ਮਾਂ-ਬਾਪ ਵੱਲੋਂ ਜਿੱਥੇ ਆਪਣੇ ਪੁੱਤਰ ਦਾ ਵਿਆਹ ਕੀਤਾ ਜਾਂਦਾ ਹੈ ਉਥੇ ਹੀ ਆਪਣੇ ਵੰਸ਼ ਨੂੰ ਅੱਗੇ ਵਧਾਉਣ ਵਾਸਤੇ ਆਪਣੇ ਪੋਤੇ ਨੂੰ ਲੈ ਕੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ। ਉਥੇ ਹੀ ਦਾਦਾ ਦਾਦੀ ਵੱਲੋ ਆਪਣੇ ਪੋਤਰੇ-ਪੋਤਰੀਆਂ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੀ ਵੇਖੇ ਜਾਂਦੇ ਹਨ ਅਤੇ ਚਾਵਾਂ ਨਾਲ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ, ਪਰ ਉਸ ਸਮੇਂ ਇਹ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਜਾਂਦੇ ਹਨ ਜਦੋਂ ਬੱਚਿਆਂ ਵੱਲੋਂ ਆਪਣੇ ਦਾਦਾ-ਦਾਦੀ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਪੁੱਤ ਵੱਲੋਂ ਦਾਦੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿੱਥੇ ਖੂਨ ਦੇ ਰਿਸ਼ਤੇ ਵੀ ਪਾਣੀ ਬਣ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਅਧੀਨ ਆਉਣ ਵਾਲੇ ਪਿੰਡ ਨਾਥਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪੋਤਰੇ ਵੱਲੋਂ ਆਪਣੀ ਦਾਦੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੋਤਰੇ ਕੇ, ਦੀਪ ਪੁੱਤਰ ਸਰਵਣ ਸਿੰਘ ਵੱਲੋਂ ਆਪਣੇ ਦਾਦਾ ਅਤੇ ਦਾਦੀ ਦੇ ਘਰ ਜਾ ਕੇ ਲੋਹੇ ਦੀ ਰਾਡ ਨਾਲ ਉਨ੍ਹਾਂ ਉਪਰ ਵੀਰਵਾਰ ਨੂੰ ਹਮਲਾ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗਣ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।

ਜਿੱਥੇ ਦਾਦੀ ਦੀ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਸ ਨੂੰ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਗਿਆ ਸੀ ਜਿੱਥੇ ਸ਼ੁੱਕਰਵਾਰ ਸਵੇਰੇ 10 ਵਜੇ ਦੇ ਕਰੀਬ ਉਸ ਔਰਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕੀਤਾ ਗਿਆ ਹੈ ਉਥੇ ਹੀ ਇਸ ਘਟਨਾ ਨੂੰ ਲੈ ਕੇ ਦੋਸ਼ੀ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਮਹਿੰਦਰ ਕੌਰ ਪਤਨੀ ਵੀਰ ਸਿੰਘ ਵੱਖਰੇ ਘਰ ਵਿੱਚ ਰਹਿ ਰਹੀ ਸੀ ਉਥੇ ਹੀ ਨਜ਼ਦੀਕ ਉਸ ਦੇ ਪੋਤਰੇ ਦਾ ਘਰ ਸੀ। ਜੋ ਰੋਜ਼ਾਨਾ ਹੀ ਦਾਦੀ ਦੇ ਘਰ ਦੇ ਅੱਗੇ ਪਏ ਮਿੱਟੀ ਦੇ ਢੇਰ ਕੋਲ ਬਰੇਕਾਂ ਲਾ ਕੇ ਉਨ੍ਹਾਂ ਨੂੰ ਪਰੇਸ਼ਾਨ ਕਰਦਾ ਸੀ। ਜਿੱਥੇ ਮਿੱਟੀ ਖਿੱਲਰਨ ਤੇ ਦਾਦੀ ਵੱਲੋਂ ਅਕਸਰ ਹੀ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਂਦਾ ਸੀ ਜਿਸ ਵੱਲੋਂ ਗੁੱਸੇ ਵਿੱਚ ਆ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਦੋਸ਼ੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …