ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾਂਦੀ ਹੈ ਤਾਂ ਜੋ ਅਗਾਊਂ ਹੀ ਬਰਸਾਤ ਤੋਂ ਆਪਣਾ ਬਚਾਅ ਕਰ ਸਕਣ। ਕਿਉਂਕਿ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਨੂੰ ਸੰਭਾਲਣਾ ਬਹੁਤ ਜਰੂਰੀ ਹੈ। ਉਥੇ ਹੀ ਕਿਸਾਨੀ ਕਾਰੋਬਾਰ ਕਰਨ ਵਾਲੇ ਲੋਕਾਂ ਲਈ ਵੀ ਪਹਿਲਾਂ ਦਿੱਤੀ ਜਾਣ ਵਾਲੀ ਜਾਣਕਾਰੀ ਲਾਹੇਵੰਦ ਸਾਬਤ ਹੁੰਦੀ ਹੈ। ਅੱਜ ਇਥੇ ਮੌਸਮ ਵਿਭਾਗ ਵੱਲੋਂ ਮੌਸਮ ਵਿੱਚ ਤਬਦੀਲੀ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਥੇ ਹੀ ਮੌਸਮ ਵਿਚ ਤਬਦੀਲੀ ਅੱਜ ਕਈ ਜਗ੍ਹਾ ਉਪਰ ਦੇਖਣ ਨੂੰ ਮਿਲੀ ਹੈ। ਪੰਜਾਬ ਵਿੱਚ ਜਿੱਥੇ ਕਣਕਾਂ ਦੀ ਕਟਾਈ ਹੋ ਚੁੱਕੀ ਹੈ ਉਥੇ ਹੀ ਮੰਡੀਆਂ ਦੇ ਵਿੱਚ ਕਣਕ ਨੂੰ ਸੰਭਾਲਣ ਦੇ ਮਾਮਲੇ ਵਿਚ ਕਿਸਾਨਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਭਾਰੀ ਮੁਸ਼ਕਿਲ ਪੇਸ਼ ਆ ਰਹੀਆਂ ਹਨ।
ਪੰਜਾਬ ਚ ਇਥੇ ਹੋਈ ਬਾਰਸ਼ ਨੇ ਜਲ ਥਲ ਕਰ ਦਿੱਤਾ ਹੈ ਤੇ ਇਹੋ ਜਿਹਾ ਮੌਸਮ ਆਉਣ ਵਾਲੇ ਸਮੇਂ ਵਿੱਚ ਵੀ ਰਹਿ ਸਕਦਾ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉਥੇ ਹੀ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਨੇ ਲੋਕਾਂ ਨੂੰ ਠੰਡਕ ਦਾ ਅਹਿਸਾਸ ਕਰਾ ਦਿੱਤਾ ਹੈ। ਮੰਡੀਆਂ ਵਿੱਚ ਆੜਤੀਆਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਮੰਡੀ ਦੇ ਵਿੱਚ ਪਾਣੀ ਦੀ ਨਿਕਾਸੀ ਨੂੰ ਠੀਕ ਕਰਵਾਉਣ ਨੂੰ ਲੈ ਕੇ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ।
ਪਰ ਸਰਕਾਰ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ, ਜਿਸ ਦਾ ਖਮਿਆਜਾ ਆੜਤੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਥੇ ਹੀ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਬਰਸਾਤ ਵਿੱਚ ਭਿੱਜ ਗਈਆਂ ਹਨ। ਖਰੀਦ ਏਜੰਸੀਆਂ ਵੱਲੋਂ ਜਿਥੇ ਆੜਤੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਥੇ ਹੀ ਹੋਈ ਬਰਸਾਤ ਨੇ ਭਵਾਨੀਗੜ ਦੀਆ ਮੰਡੀਆਂ ਵਿੱਚ ਸੀਵਰੇਜ ਦੀ ਪੋਲ ਨੂੰ ਵੀ ਖੋਲ ਦਿੱਤਾ ਹੈ। ਭਵਾਨੀਗੜ੍ਹ ਵਿੱਚ ਹੋਈ ਬਰਸਾਤ ਨਾਲ ਜਿਥੇ ਸ਼ਹਿਰ ਵਾਸੀਆਂ ਅਤੇ ਮੰਡੀਆਂ ਦੇ ਵਿੱਚ ਆੜਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਸ਼ਹਿਰ ਵਿੱਚ ਸਭ ਕੁਝ ਬਰਸਾਤ ਹੋਣ ਨਾਲ ਜਲ ਥਲ ਹੋ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …