ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਬਿਜਲੀ ਦੇ ਕੱਟਾਂ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਕੀਤੇ ਗਏ ਸੰਘਰਸ਼ ਦੇ ਕਾਰਣ ਰੇਲਵੇ ਆਵਾਜਾਈ ਬੰਦ ਹੋਣ ਕਾਰਨ ਮਾਲ ਗੱਡੀਆਂ ਦੇ ਆਉਣ ਉਪਰ ਰੋਕ ਲਗਾਈ ਗਈ ਸੀ ਜਿਸ ਕਾਰਨ ਪੰਜਾਬ ਵਿੱਚ ਕੋਲੇ ਦੀ ਭਾਰੀ ਕਿੱਲਤ ਹੋ ਗਈ ਸੀ। ਪੰਜਾਬ ਵਿੱਚ ਬਿਜਲੀ ਦੇ ਕੱਟ ਲੱਗਣ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਬਹੁਤ ਸਾਰੇ ਉਦਯੋਗਾਂ ਉਪਰ ਵੀ ਇਨ੍ਹਾਂ ਬਿਜਲੀ ਦੇ ਕੱਟਾਂ ਕਾਰਨ ਭਾਰੀ ਨੁਕਸਾਨ ਵੇਖਿਆ ਜਾਂਦਾ ਹੈ।
ਪਰ ਕਦੇ ਕਦੇ ਬਿਜਲੀ ਵਿਭਾਗ ਵੱਲੋਂ ਕੁੱਝ ਜ਼ਰੂਰੀ ਮੁਰੰਮਤ ਦੇ ਚੱਲਦੇ ਹੋਏ ਹੀ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਬਿਜਲੀ ਬੰਦ ਰਹਿਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।ਜਿੱਥੇ ਹੁਣ ਇਹ ਵੱਡਾ ਕੱਟ ਲੱਗੇਗਾ, ਪੰਜਾਬ ਵਿੱਚ ਜਿੱਥੇ ਕੁਝ ਮਹੀਨਿਆਂ ਤੋਂ ਲੋਕਾਂ ਨੂੰ ਭਾਰੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਪੰਜਾਬ ਵਿੱਚ ਹੋਣ ਵਾਲੀ ਇਸ ਬਰਸਾਤ ਕਾਰਨ ਲੋਕਾਂ ਨੂੰ ਲੱਗਣ ਵਾਲੇ ਬਿਜਲੀ ਦੇ ਕੱਟਾਂ ਤੋਂ ਛੁਟਕਾਰਾ ਮਿਲ ਗਿਆ ਹੈ। ਪਰ ਫਿਰ ਵੀ ਬਰਸਾਤ ਹੋਣ ਕਾਰਨ ਪੰਜਾਬ ਵਿਚ ਕੋਲੇ ਦੀ ਸਪਲਾਈ ਸਮੇਂ ਸਿਰ ਨਾ ਹੋਣ ਕਾਰਨ ਵਿਖੇ ਬਿਜਲੀ ਪਲਾਂਟ ਵਿੱਚ ਬਿਜਲੀ ਪੈਦਾ ਕਰਨ ਲਈ ਮੁਸ਼ਕਲ ਹੈ।
ਪਰ ਹੁਣ ਬਰਨਾਲਾ ਦੇ ਕਈ ਖੇਤਰਾਂ ਵਿੱਚ ਬਿਜਲੀ ਵਿੱਚ ਮੰਗਲਵਾਰ ਨੂੰ ਕੱਟ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਪੀਐਸਪੀਸੀਅਲ ਸਬ ਡਵੀਜਨ ਸਿਟੀ ਬਰਨਾਲਾ ਦੇ ਅਸਿਸਟੈਂਟ ਐਗਜੀਕਿਊਟਿਵ ਇੰਜੀਨੀਅਰ ਵਿਕਾਸ ਸਿੰਗਲਾ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਬਿਜਲੀ ਦਾ ਕੱਟ ਕੁਝ ਖੇਤਰਾਂ ਵਿੱਚ ਬਿਜਲੀ ਸਪਲਾਈ ਦੀ ਮੈਂਨਟੇਨੈਂਸ ਲਈ ਲਗਾਇਆ ਜਾ ਰਿਹਾ ਹੈ। ਇਸ ਲਈ 14 ਸਤੰਬਰ ਦਿਨ ਮੰਗਲਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ।
ਜਾਗਲ ਨਗਰ, ਗੋਪਾਲ ਨਗਰ,ਹੰਡਿਆਇਆ ਬਜ਼ਾਰ,ਭਗਤ ਰਾਮ ਜੋਸ਼ੀ ਵਾਲੀ ਗਲੀ, ਗ੍ਰੀਨ ਪੈਲੇਸ ਵਾਲੀ ਗਲੀ, ਅਹਾਤਾ ਨਾਰਾਇਣ ਸਿੰਘ,ਕੇਸੀ ਰੋਡ ਸਰਕਾਰ ਹਸਪਤਾਲ ਤੋਂ ਟੈਲੀਫੋਨ ਐਕਸਚੇਂਜ ਤੱਕ ਜ਼ਰੂਰੀ ਮੈਂਨਟੇਨੈਂਸ ਲਈ ਬਿਜਲੀ ਸਪਲਾਈ 14 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ ਸਾਢੇ 9 ਤੋਂ ਸ਼ਾਮ ਸਾਢੇ 4 ਵਜੇ ਤੱਕ ਬੰਦ ਰਹੇਗੀ। ਇਸ ਖੇਤਰ ਦੇ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …