ਆਈ ਤਾਜ਼ਾ ਵੱਡੀ ਖਬਰ
ਸੂਬੇ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਕੀਤੇ ਜਾਣ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਜਿਸ ਨਾਲ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਗੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪੰਜਾਬ ਸਰਕਾਰ ਵੱਲੋਂ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅਜਿਹੇ ਗੈਰ-ਸਮਾਜਿਕ ਅਨਸਰਾਂ ਉਪਰ ਪੂਰੀ ਤਰਾਂ ਸ਼ਿਕੰਜਾ ਕਸਿਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ ਵੱਖ-ਵੱਖ ਹਰਕਤਾਂ ਕਰਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਹੁਣ ਪੰਜਾਬ ਵਿੱਚ ਅਤੇ ਬੁਲੇਟ ਚਲਾਉਣ ਵਾਲਿਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਟਾਲਾ ਦੇ ਵਿੱਚ ਵੀ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਨ੍ਹਾਂ ਹੁੱਲੜਬਾਜ਼ਾਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਵੱਲੋਂ ਬੁਲਟ ਮੋਟਰਸਾਈਕਲਾਂ ਦੇ ਨਾਲ ਪਟਾਕੇ ਮਾਰ ਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਅਜਿਹੇ ਹੁੱਲੜਬਾਜ਼ ਫੈਲਾ ਰਹੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਅੱਜ 11 ਤੋਂ 12 ਵਜੇ ਦੁਪਹਿਰ ਤਕ ਜ਼ਿਲ੍ਹੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਆਨਲਾਈਨ ਮੁਸ਼ਕਲਾਂ ਸੁਣੀਆਂ ਗਈਆਂ ਇਸ ਦੌਰਾਨ ਹੀ ਹੁੱਲੜਬਾਜ਼ਾਂ ਵੱਲੋਂ ਬੁਲਟ ਮੋਟਰਸਾਈਕਲ ਤੇ ਪਟਾਕੇ ਮਾਰ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤੇ ਜਾਣ ਦਾ ਮੁੱਦਾ ਬਟਾਲਾ ਨਿਵਾਸੀ ਸੰਜੀਵ ਭਸੀਨ ਵੱਲੋਂ ਉਠਾਇਆ ਗਿਆ ਸੀ।
ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਜਿਹੇ ਲੋਕਾਂ ਨੂੰ ਠੱਲ ਪਾਉਣ ਲਈ ਉਨ੍ਹਾਂ ਵੱਲੋਂ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ, ਜੋ ਵੀ ਅਨਸਰ ਉਨ੍ਹਾਂ ਨੂੰ ਅਜਿਹੇ ਦਿਖਾਈ ਦਿੰਦੇ ਹਨ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਪਟਾਕੇ ਵਜਾ ਕੇ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ ਤਾਂ ਉਨ੍ਹਾਂ ਦੇ ਬੁਲੇਟ ਮੋਟਰਸਾਈਕਲ ਦੀ ਨੰਬਰ ਪਲੇਟ ਦੀ ਤਸਵੀਰ ਖਿੱਚ ਕੇ ਪੁਲਿਸ ਵਿਭਾਗ ਨੂੰ ਭੇਜੀ ਜਾਵੇ। ਉਸ ਤੋਂ ਬਾਅਦ ਅਜਿਹੇ ਅਨਸਰਾਂ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …