Breaking News

ਪੰਜਾਬ ਚ ਇਥੇ ਭਰ ਜਵਾਨੀ ਚ ਹੋਈ ਸੀਨੀਅਰ ਅਕਾਲੀ ਲੀਡਰ ਦੀ ਕੋਰੋਨਾ ਨਾਲ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ। ਨਾਲ ਹੀ ਮਰਨ ਵਾਲਿਆਂ ਦਾ ਅੰਕੜਾ ਵੀ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਵਾਇਰਸ ਨੇ ਜਿਥੇ ਆਮ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ, ਉਥੇ ਰਾਜਨੀਤਕ ਲੀਡਰ ਵੀ ਇਸ ਤੋਂ ਆਪਣੇ ਆਪ ਨੂੰ ਬਚਾ ਨਹੀਂ ਪਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮਹਿਤਪੁਰ ਦੇ ਸੀਨੀਅਰ ਅਕਾਲੀ ਆਗੂ ਰਵੀਪਾਲ ਸਿੰਘ ਮੋਮੀ ਦੀ ਅੱਜ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ।

ਪਤਾ ਲੱਗਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਇਲਾਜ ਲਈ ਜੌਹਲ ਹਸਪਤਾਲ ਵਿੱਚ ਭਰਤੀ ਸਨ ਤੇ ਅੱਜ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਅੱਜ ਜਿਲ੍ਹਾ ਜਲੰਧਰ ਵਿਖੇ ਕੋਰੋਨਾ ਦੇ 60 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਇੰਨੀ ਵੱਡੀ ਗਿਣਤੀ ਵਿੱਚ ਕੋਰੋਨਾ ਕੇਸ ਆਉਣ ਨਾਲ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦੇ ਵੱਡੀ ਗਿਣਤੀ ਵਿੱਚ ਵਿਧਾਇਕ ਵੀ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ।

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਕੱਲ ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ। ਕਲ ਕੋਰੋਨਾਵਾਇਰਸ ਨਾਲ 59 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1512 ਹੋ ਗਈ ਹੈ। ਮੰਗਲਵਾਰ ਨੂੰ 1522 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 216 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਤੋਂ ਇਲਾਵਾ 211 ਮਰੀਜ਼ ਮੁਹਾਲੀ, 111 ਅੰਮ੍ਰਿਤਸਰ, 120 ਪਟਿਆਲਾ ਅਤੇ 158 ਮਰੀਜ਼ ਜਲੰਧਰ ਤੋਂ ਸਾਹਮਣੇ ਆਏ।ਅੱਜ ਕੁੱਲ੍ਹ 1120 ਮਰੀਜ਼ ਸਿਹਤਯਾਬ ਹੋਏ ਹਨ। ਕੱਲ ਸਭ ਤੋਂ ਵੱਧ 13 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਤੋਂ ਇਲਾਵਾ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 3, ਫਰੀਦਕੋਟ 2, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 1, ਫਿਰੋਜ਼ਪੁਰ 5, ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 8, ਕਪੂਰਥਾਲਾ 4, ਮੋਗਾ 1, ਪਠਾਨਕੋਟ 1, ਪਟਿਆਲਾ 5 ਅਤੇ ਤਰਨਤਾਰਨ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …