ਦੇਖੋ ਮੌਕੇ ਦੀਆਂ ਤਸਵੀਰਾਂ
ਪੰਜਾਬ ਚ ਇਹਨਾਂ ਦਿਨਾਂ ਵਿਚ ਮੀਂਹ ਦਾ ਸੀਜਨ ਚਲ ਰਿਹਾ ਹੈ। ਕਈ ਇਲਾਕਿਆਂ ਵਿਚ ਮੀਂਹ ਨੇ ਪੂਰੀ ਤਰਾਂ ਨਾਲ ਧੰਨ ਧੰਨ ਕਰ ਦਿੱਤੀ ਹੈ। ਅਜਿਹੀਆਂ ਤਾਵੀਰਾਂ ਸਾਹਮਣੇ ਆ ਰਹੀਆਂ ਹਨ ਜਿਹਨਾਂ ਨੂੰ ਦੇਖ ਕੇ ਤਾਂ ਇਸਤਰਾਂ ਨਾਲ ਲਗ ਰਿਹਾ ਹੈ ਜਿਵੇਂ ਹੜ ਆ ਗਿਆ ਹੋਵੇ।
ਫਿਰੋਜ਼ਪੁਰ ‘ਚ ਅੱਜ 8 ਘੰਟੇ ਦੀ ਲਗਾਤਾਰ ਹੋਈ ਤੇਜ਼ ਬਾਰਿਸ਼ ਦੇ ਕਾਰਨ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ਪੂਰੀ ਨਾਲ ਪਾਣੀ ‘ਚ ਡੁੱਬ ਗਈ ਅਤੇ ਬਾਰਸ਼ ਦਾ ਪਾਣੀ ਲੋਕਾਂ ਦੇ ਘਰਾਂ ‘ਚ ਦਾਖਲ ਹੋ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਪੈ ਰਿਹਾ ਹੈ। ਫਿਰੋਜ਼ਪੁਰ ਸ਼ਹਿਰ ਦੀ ਮਾਲ ਰੋਡ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਰ ਦੀਆਂ ਬਸਤੀਆਂ ਆਦਿ ਖੇਤਰਾਂ ‘ਚ ਪਾਣੀ ਪੂਰੀ ਤਰ੍ਹਾਂ ਨਾਲ ਭਰ ਗਿਆ।
ਸ਼ਹਿਰ ਦੀ ਮਾਲ ਰੋਡ ‘ਤੇ ਸਥਿਤ ਖਾਲੀ ਪਏ ਪੰਜਾਬ ਐਗਰੀਕਲਚਰ ਡਿਵਲਪਮੈਂਟ ਬੈਂਕ ਦੇ ਪਲਾਟ ‘ਚ 2 ਸੜਕਾਂ ਦਾ ਪਾਣੀ ਪੂਰੀ ਤਰ੍ਹਾਂ ਨਾਲ ਦਾਖ਼ਲ ਹੋ ਗਿਆ, ਜਿਸ ਨਾਲ ਨੇੜੇ-ਤੇੜੇ ਦੀਆਂ ਬਿਲਡਿੰਗਾਂ ‘ਚ ਪਾਣੀ ਚਲਾ ਗਿਆ। ਲੋਕਾਂ ਦੇ ਵਾਹਨ ਬਾਰਸ਼ ‘ਚ ਰੁਕਦੇ ਰਹੇ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਕਾਰਜਕਾਰੀ ਅਧਿਕਾਰੀ ਪਰਮਿੰਦਰ ਸਿੰਘ ਸੁਰਵੀਜ, ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ, ਫਾਇਰ ਅਫਸਰ ਵਿਨੋਦ ਕੁਮਾਰ ਅਤੇ ਅਧਿਕਾਰੀਆਂ ਦੀ ਟੀਮ ਵਲੋਂ ਸ਼ਹਿਰ ‘ਚ ਪਾਣੀ ਦੀ ਨਿਕਾਸੀ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਬੈਂਕ ਦੀ ਖਾਲੀ ਪਲਾਟ ਅਤੇ ਹੋਰ ਖੇਤਰਾਂ ‘ਚੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗਾ ਕੇ ਬਾਰਸ਼ ਦਾ ਪਾਣੀ ਕੱਢਿਆ ਗਿਆ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …