ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਨੌਜਵਾਨਾਂ ਨੂੰ ਜਿੱਥੇ ਸਰਕਾਰ ਵੱਲੋਂ ਵਾਹਨ ਚਲਾਉਂਦੇ ਸਮੇਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਮੰਤਰਾਲੇ ਵੱਲੋਂ ਵੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਇਨ੍ਹਾਂ ਨਿਯਮਾਂ ਦਾ ਪਾਲਣ ਕੀਤਾ ਹੈ ਚਾਲਕਾਂ ਨੂੰ ਆਪਣੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਰਨ ਵਾਸਤੇ ਵੀ ਆਖਿਆ ਜਾਂਦਾ ਹੈ। ਪਰ ਅੱਜ ਵਾਹਨ ਚਲਾਉਂਦੇ ਸਮੇਂ ਜਿਥੇ ਨੌਜਵਾਨਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਆਏ ਦਿਨ ਹੀ ਖ਼ਬਰ ਬਣੇ ਇਨ੍ਹਾਂ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਜਿਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ।
ਜਿੱਥੇ ਬਹੁਤ ਸਾਰੇ ਘਰਾਂ ਦੇ ਨੌਜਵਾਨ ਪੁੱਤਰ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੇ ਹਨ ਅਤੇ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ। ਮਾਪਿਆਂ ਦੇ ਅਜਿਹੇ ਪੁਤਰਾਂ ਦੀ ਮੌਤ ਹੋਣ ਨਾਲ ਜਿੱਥੇ ਉਨ੍ਹਾਂ ਦੇ ਘਰ ਦੇ ਚਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸੇ ਦੌਰਾਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਪਿੰਡ ਉੱਪਲੀ ਤੋਂ ਸਾਹਮਣੇ ਆਈ ਹੈ ਜਿੱਥੇ ਦਾ ਨੌਜਵਾਨ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਦੱਸਿਆ ਗਿਆ ਹੈ ਕਿ ਨੌਜਵਾਨ ਲਵਪ੍ਰੀਤ ਸਿੰਘ ਜਿੱਥੇ 12 ਵੀ ਕਲਾਸ ਦਾ ਵਿਦਿਆਰਥੀ ਸੀ। ਇਹ ਨੌਜਵਾਨ ਆਪਣੇ ਮੋਟਰਸਾਈਕਲ ਤੇ ਸ਼ੇਰਪੁਰ ਤੋਂ ਝਲੂਰ ਰੋਡ ਦੇ ਰਾਹੀਂ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਜਦੋਂ ਇਹ ਨੌਜਵਾਨ ਪਿੰਡ ਈਨਾ ਬਾਜਵਾ ਅਤੇ ਝਲੂਰ ਦੇ ਕੋਲ ਪਹੁੰਚਿਆ ਤਾਂ ਇਸ ਨੌਜਵਾਨ ਦਾ ਮੋਟਰਸਾਈਕਲ ਇੱਕ ਸੜਕ ਦੇ ਕਿਨਾਰੇ ਤੂਤ ਨਾਲ ਟਕਰਾ ਗਿਆ।
ਜਿਸ ਕਾਰਨ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਹ ਨੌਜਵਾਨ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਨੌਜਵਾਨ ਦੀ ਹੋਈ ਮੌਤ ਨੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲੀਸ ਵੱਲੋਂ ਨੌਜਵਾਨ ਦੀ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਇਸ ਹਾਦਸੇ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …