ਆਈ ਤਾਜਾ ਵੱਡੀ ਖਬਰ
ਕੋਰੋਨਾ ਕਾਰਨ ਸਾਰੇ ਸੰਸਾਰ ਨੇ ਹਾਹਾਕਾਰ ਮਚੀ ਹੋਈ ਹੈ ਰੋਜਾਨਾ ਹੀ ਲੱਖਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਆ ਰਹੇ ਹਨ। ਇਸ ਵਾਇਰਸ ਨਾਲ ਹਰ ਰੋਜ ਹੀ ਹਜਾਰਾਂ ਲੋਕਾਂ ਦੀ ਮੌਤ ਹੋ ਰਹੀ ਹੈ। ਚਾਈਨਾ ਤੋਂ ਸ਼ੁਰੂ ਹੋਇਆ ਇਹ ਵਾਇਰਸ ਪੰਜਾਬ ਦੇ ਘਰਾਂ ਤੱਕ ਪਹੁੰਚ ਗਿਆ ਹੈ। ਪੰਜਾਬ ਵਿਚ ਰੋਜਾਨਾ ਹਜਾਰ ਤੋਂ ਜਿਆਦਾ ਹੀ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ।
ਕੋਰੋਨਾ ਵਾਇਰਸ ਦੀ ਫੈਲੀ ਮਹਾਮਾਰੀ ਨਾਲ ਜ਼ਿਲੇ ਮੰਗਲਵਾਰ ਨੂੰ 32 ਅੰਡਰ ਟ੍ਰਾਇਲ, 8 ਹੈਲਥ ਕੇਅਰ ਵਰਕਰ, 5 ਪੁਲਸ ਮੁਲਾਜ਼ਮਾਂ ਸਮੇਤ 205 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦੋਂਕਿ 14 ਮਰੀਜ਼ਾਂ ਦੀ ਮੌਤ ਹੋ ਗਈ। ਮਹਾਨਗਰ ਵਿਚ ਹੁਣ ਤੱਕ 9026 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਵਿਚੋਂ 334 ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 908 ਅਜਿਹੇ ਮਰੀਜ਼ ਪਾਜ਼ੇਟਿਵ ਆਏ ਹਨ, ਜੋ ਦੂਜੇ ਜ਼ਿਲਿਆਂ ਜਾਂ ਪ੍ਰਦੇਸ਼ਾਂ ਤੋਂ ਸਥਾਨਕ ਹਸਪਤਾਲਾਂ ਵਿਚ ਇਲਾਜ ਲਈ ਭਰਤੀ ਹੋਏ।
ਇਨ੍ਹਾਂ ਵਿਚੋਂ 74 ਵਿਅਕਤੀਆਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ ਪਰ ਸਾਹਮਣੇ ਆਏ 205 ਮਰੀਜ਼ਾਂ ’ਚੋਂ 195 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 10 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਜਿਨ੍ਹਾਂ 14 ਮਰੀਜ਼ਾਂ ਦੀ ਮੰਗਲਵਾਰ ਨੂੰ ਮੌਤ ਹੋਈ ਹੈ, ਉਨ੍ਹਾਂ ਵਿਚੋਂ 10 ਮਰੀਜ਼ ਜ਼ਿਲੇ ਨਾਲ ਸਬੰਧਤ ਅਤੇ 4 ਹੋਰਨਾਂ ਜ਼ਿਲਿਆਂ ਤੋਂ, ਇਕ-ਇਕ ਮਰੀਜ਼ ਫਾਜ਼ਿਲਕਾ, ਮੋਗਾ, ਫਿਰੋਜ਼ਪੁਰ ਅਤੇ ਕਪੂਰਥਲਾ ਦੇ ਰਹਿਣ ਵਾਲੇ ਸਨ।
3431 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲਾ ਸਿਹਤ ਵਿਭਾਗ ਨੇ ਅੱਜ 3471 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਇਸ ਤੋਂ ਇਲਾਵਾ 3922 ਮਰੀਜ਼ਾਂ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾਂਦੀ ਹੈ। 109651 ਵਿਅਕਤੀਆ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 105729 ਸੈਂਪਲਾਂ ਦੀ ਰਿਪੋਰਟ ਸਿਹਤ ਵਿਭਾਗ ਦੇ ਕੋਲ ਆ ਚੁੱਕੀ ਹੈ। 95,795 ਸੈਂਪਲ ਨੈਗੇਟਿਵ ਸਿੱਧ ਹੋਏ ਹਨ, ਜਦੋਂਕਿ 9026 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
380 ਮਰੀਜ਼ਾਂ ਨੂੰ ਕੀਤਾ ਹੋਮ ਆਈਸੋਲੇਟ
ਸਿਹਤ ਵਿਭਾਗ ਦੀ ਟੀਮ ਨੇ ਮੰਗਲਵਾਰ ਨੂੰ 380 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਹੁਣ ਤੱਕ 32,705 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਜਾ ਚੁੱਕਾ ਹੈ। ਇਨ੍ਹਾਂ ’ਚੋਂ 5692 ਅਜੇ ਵੀ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …