Breaking News

ਪੰਜਾਬ ਚ ਇਥੇ ਮਾਂ ਅਤੇ ਪੁੱਤ ਨੂੰ ਟਰੱਕ ਨੇ ਦਰੜਿਆ, ਦੋਵਾਂ ਦੀ ਹੋਈ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ

ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਚੌਕਸੀ ਦੇ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਉਕਤ ਵਾਹਨ ਚਾਲਕਾਂ ਨੂੰ ਲਾਗੂ ਕੀਤੇ ਗਏ ਸਖਤ ਆਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਵੀ ਦਰਜ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਮਾਂ-ਪੁੱਤਰ ਨੂੰ ਟਰੱਕ ਵੱਲੋਂ ਦਰੜਿਆ ਗਿਆ ਹੈ ਅਤੇ ਦੋਹਾਂ ਦੀ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਦਿੱਲੀ ਹਾਈਵੇ ਤੇ ਭਿਆਨਕ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਮਾਂ ਅਤੇ ਪੁਤਰ ਦੀ ਘਟਨਾ ਸਥਨ ਤੇ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ । 23 ਸਾਲਾ ਮ੍ਰਿਤਕ ਨਿਸ਼ਾ ਦੇ ਪਤੀ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਪਤਨੀ ਆਪਣੇ ਇਕ ਸਾਲਾ ਦੇ ਪੁੱਤਰ ਅਤੇ ਭੈਣ ਨੂੰ ਨਾਲ ਲੈ ਕੇ ਡਾਕਟਰ ਦੇ ਕੋਲ ਦਵਾਈ ਲੈਣ ਲਈ ਜਾ ਰਹੀ ਸੀ।

ਤੇ ਰਸਤੇ ਵਿੱਚ ਸ਼ਰਾਬ ਦੇ ਨਸ਼ੇ ਵਿਚ ਧੁੱਤ ਇਕ ਟਰੱਕ ਡਰਾਈਵਰ ਵੱਲੋਂ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਵਿਚ ਉਸਦੀ ਪਤਨੀ ,ਸਾਲੀ ਅਤੇ ਬੇਟਾ ਮੌਜੂਦ ਸਨ। ਉਨ੍ਹਾਂ ਨੂੰ ਜਿੱਥੇ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਜਿੱਥੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਮ੍ਰਿਤਕ ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ।

ਜਿੱਥੇ ਕੱਠੇ ਮਾਂ ਪੁੱਤਰ ਦੀ ਮੌਤ ਹੋਣ ਨਾਲ ਪਰਿਵਾਰ ਵਿੱਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੇ ਦੋਸ਼ੀ ਟਰੱਕ ਡਰਾਈਵਰ ਨੂੰ ਲੋਕਾਂ ਵੱਲੋਂ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਸੀ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …