ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਨਵੇਂ ਵੈਰੀਐਂਟ ਓਮੀਕਰੋਨ ਦੇ ਕਾਰਨ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਗਏ ਹਨ ਜਿਸ ਕਾਰਨ ਵੱਖ ਵੱਖ ਸੂਬਿਆਂ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਜਿਥੇ ਕਈ ਜਗਾਹ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿੱਥੇ ਹਰਿਆਣਾ ਦੇ ਪੰਜ ਸੂਬਿਆਂ ਵਿੱਚ ਮਿੰਨੀ ਤਾਲਾਬੰਦੀ ਕਰ ਦਿੱਤੀ ਗਈ ਹੈ। ਉਥੇ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ ਅਤੇ ਇਸ ਤੋਂ ਬਿਨਾਂ ਹੋਰ ਵੀ ਕਈ ਜਗ੍ਹਾ ਉਪਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਤਰਾਂ ਵੀ ਪੱਛਮੀ ਬੰਗਾਲ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਇਥੇ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਇਹ ਸਖਤ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੋਗਾ ਜ਼ਿਲ੍ਹੇ ਅੰਦਰ ਵੀ ਕੁਝ ਸਖਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਜਿਥੇ ਮੋਗਾ ਜਿਲੇ ਦੇ ਡੀਸੀ ਹਰੀਸ਼ ਨਈਅਰ ਵੱਲੋਂ ਮੋਗਾ ਦੇ ਮੇਨ ਬਜ਼ਾਰ ਵਿੱਚ ਭਾਰੀ ਵਾਹਨਾਂ ਉਪਰ ਸਵੇਰੇ ਅੱਠ ਵਜੇ ਤੋਂ ਲੈ ਕੇ ਸ਼ਾਮ 8 ਵਜੇ ਤੱਕ ਰੋਕ ਲਗਾ ਦਿੱਤੀ ਹੈ।
ਕਿਉਂਕਿ ਇਹਨਾਂ ਵਾਹਨਾਂ ਦੇ ਕਾਰਨ ਜਿੱਥੇ ਬਾਕੀ ਵਾਹਨ ਚਾਲਕਾਂ ਅਤੇ ਲੋਕਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿੱਥੇ ਹੁਣ ਟਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਵਾਸਤੇ ਹੈ ਉਥੇ ਹੀ ਭਾਰੀ ਵਾਹਨਾਂ ਨੂੰ ਮੇਨ ਬਜਾਰ ਲਾਇਟਾਂ ਵਾਲਾ ਚੌਂਕ ਤੋਂ ਦੇਵ ਹੋਟਲ ਤੱਕ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਤਰਾ ਡੀਸੀ ਨਈਅਰ ਵੱਲੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕਿਸੇ ਵੀ ਤਰਾਂ ਦੇ ਹਾਰਨ ਨੂੰ ਵਜਾਉਣ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤਰਾਂ ਦੀ ਅਵਾਜ਼ ਪੈਦਾ ਕਰਨ ਵਾਲ਼ੇ ਜੰਤਰਾਂ ਨੂੰ ਵਜਾਉਣ ਉੱਪਰ ਪਾਬੰਦੀ ਲਗਾਈ ਗਈ ਹੈ ਜਿੱਥੇ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਕਿਸੇ ਵੀ ਤਰ੍ਹਾਂ ਆਵਾਜ਼ ਪੈਦਾ ਕਰਨ ਵਾਲਾ ਡਰੱਮ,ਢੋਲ ਅਤੇ ਲਾਊਡ ਸਪੀਕਰ ਨਹੀਂ ਵਰਤਿਆ ਜਾ ਸਕੇਗਾ। ਕਿਉਂਕਿ ਰਾਤ ਦੇ ਸਮੇਂ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …