ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ ਉੱਥੇ ਹੀ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਰਹਿੰਦੀ ਹੈ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਪੰਜਾਬ ਚ ਜਿੱਥੇ ਪਹਿਲਾਂ ਹੀ ਲੋਕ ਕਈ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ ਉਥੇ ਹੀ ਪਸ਼ੂ ਪੰਛੀਆਂ ਅਤੇ ਜਾਨਵਰਾਂ ਨਾਲ ਵਾਪਰਨ ਵਾਲੇ ਹਾਦਸੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਜੋ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਜਾਂਦੇ ਹਨ। ਅਚਾਨਕ ਵਾਪਰਨ ਵਾਲੇ ਅਜਿਹੇ ਹਾਦਸੇ ਬਹੁਤ ਜ਼ਿਆਦਾ ਦੁਖਦਾਈ ਹੁੰਦੇ ਹਨ ਜਿਨ੍ਹਾਂ ਨਾਲ ਕਈ ਪਰਵਾਰਾਂ ਉਪਰ ਏਸ ਦਾ ਬਹੁਤ ਜ਼ਿਆਦਾ ਗੰਭੀਰ ਅਸਰ ਪੈਂਦਾ ਹੈ।
ਹੁਣ ਪੰਜਾਬ ਵਿੱਚ ਇਥੇ ਰਾਤ 1 ਵਜੇ ਇਸ ਤਰ੍ਹਾਂ ਭਾਰੀ ਤਬਾਹੀ ਮਚੀ ਹੈ, ਜਿੱਥੇ ਪਸ਼ੂਆਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਭਲਾਈਆਣਾ ਤੋ ਸਾਹਮਣੇ ਆਈ ਹੈ। ਜਿੱਥੇ ਇੱਕ ਪਰਵਾਰ ਨੂੰ ਉਸ ਸਮੇਂ ਭਾਰੀ ਨੁਕਸਾਨ ਹੋਇਆ ਜਿਸ ਸਮੇਂ ਉਨ੍ਹਾਂ ਦੇ ਘਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਕਾਰਨ 3 ਪਸ਼ੂਆਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵੱਲੋਂ ਭਰੇ ਮਨ ਨਾਲ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਘਰ ਵਿੱਚ ਪਸ਼ੂ ਪਾਲਣ ਦਾ ਕੰਮ ਕੀਤਾ ਜਾ ਰਿਹਾ ਸੀ।
ਜਿੱਥੇ ਪਸ਼ੂਆਂ ਦੇ ਬਣਾਏ ਹੋਏ ਕਮਰੇ ਵਿਚ 9 ਪਸ਼ੂ ਰੱਖੇ ਗਏ ਸਨ। ਕਮਰੇ ਵਿਚ ਸ਼ਾਰਟ ਸਰਕਟ ਹੋਣ ਕਾਰਨ ਛੱਤ ਨੂੰ ਅੱਗ ਲੱਗ ਗਈ। ਇਹ ਸ਼ਾਰਟ ਸਰਕਟ ਪਸ਼ੂਆਂ ਲਈ ਲਗਾਏ ਹੋਏ ਪੱਖਿਆਂ ਦੇ ਕਾਰਨ ਹੋਇਆ ਹੈ। ਜਿੱਥੇ ਛੱਤ ਨੂੰ ਲੱਗੀ ਭਿਆਨਕ ਅੱਗ ਦੇ ਕਾਰਨ ਸਾਰੇ ਪਸ਼ੂ ਇਸ ਅੱਗ ਦੀ ਚਪੇਟ ਵਿਚ ਆ ਗਏ। ਜਿੱਥੇ ਪੀੜਤ ਪਸ਼ੂ ਪਾਲਕਾਂ ਕੁਲਵਿੰਦਰ ਸਿੰਘ ਦੇ ਆਂਢ-ਗੁਆਂਢ ਦੇ ਲੋਕਾਂ ਵੱਲੋਂ ਉਸ ਦੀ ਪੂਰੀ ਮੱਦਦ ਕੀਤੀ ਗਈ।
ਅਤੇ ਬਲਦੀ ਹੋਈ ਅੱਗ ਵਿੱਚੋਂ ਕੁਝ ਪਸ਼ੂਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਾਮਯਾਬ ਰਹੀ। ਉਥੇ ਹੀ ਭਰੇ ਮਨ ਨਾਲ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ 6 ਪਸ਼ੂ ਝੁਲਸੇ ਗਏ ਹਨ। 3 ਪਸ਼ੂਆਂ ਦੀ ਮੌਤ ਹੋ ਗਈ ਹੈ। ਉੱਥੇ ਹੀ ਵੈਟਰਨਰੀ ਡਾਕਟਰਾਂ ਵੱਲੋਂ ਇਸ ਹਾਦਸੇ ਵਿਚ ਜ਼ਖਮੀ ਹੋਏ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਸਰਕਾਰ ਤੋਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …