ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਆਉਣ ਵਾਲੇ ਦਿਨਾਂ ਤਿਉਹਾਰਾਂ ਨੂੰ ਪਿਆਰ ਅਤੇ ਮਿਲ ਕੇ ਮਨਾਉਂਦੇ ਹਨ। ਪੰਜਾਬ ਵਿੱਚ ਆਉਣ ਵਾਲੇ ਜਿੱਥੇ ਸਾਰੇ ਤਿਉਹਾਰ ਸਾਂਝੇ ਤੌਰ ਤੇ ਮਨਾਏ ਜਾਂਦੇ ਹਨ ਉਥੇ ਹੀ ਇਨ੍ਹਾਂ ਸਾਰੇ ਤਿਉਹਾਰਾਂ ਦਾ ਵੱਖਰਾ ਵੱਖਰਾ ਇਤਿਹਾਸ ਵੇਖਣ ਨੂੰ ਮਿਲ ਜਾਂਦਾ ਹੈ। ਜਿੱਥੇ ਇਨ੍ਹਾਂ ਦਿਨਾਂ ਨੂੰ ਮਨਾਉਣ ਲਈ ਲੋਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਤਿਉਹਾਰਾਂ ਦੇ ਨਾਲ ਲੋਕਾਂ ਦੀਆਂ ਕਈ ਤਰ੍ਹਾਂ ਦੀਆਂ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਵੀ ਜੁੜੀਆਂ ਹੁੰਦੀਆਂ ਹਨ।
ਸਰਕਾਰ ਵੱਲੋਂ ਵੀ ਲੋਕਾਂ ਨੂੰ ਇਹ ਧਾਰਮਿਕ ਤਿਉਹਾਰ ਮਨਾਉਣ ਲਈ ਪੂਰੀ ਖੁੱਲ੍ਹ ਦਿੱਤੀ ਜਾਂਦੀ ਹੈ ਅਤੇ ਉਸ ਦਿਨ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਤਾਂ ਜੋ ਲੋਕ ਇਸ ਦਿਨ ਤਿਉਹਾਰ ਨੂੰ ਆਪਣੀ ਸ਼ਰਧਾ ਅਤੇ ਖੁਸ਼ੀ ਅਨੁਸਾਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮਨਾ ਸਕਣ ਅਤੇ ਇਸ ਖੁਸ਼ੀ ਦਾ ਆਨੰਦ ਮਾਣ ਸਕਣ। ਪੰਜਾਬ ਵਿੱਚ ਇੱਥੇ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਅੰਮ੍ਰਿਤਸਰ ਜਿਲ੍ਹੇ ਵਿਚ ਛੁੱਟੀ ਕੀਤੇ ਜਾਣ ਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਦੇਰੀ ਨਾਲ ਕੀਤਾ ਗਿਆ ਹੈ।
ਜਿਸ ਕਾਰਨ ਸਰਕਾਰੀ ਮੁਲਾਜ਼ਮਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੋ ਸਵੇਰੇ ਆਪਣੇ ਦਫ਼ਤਰਾਂ ਵਿਚ ਕੰਮ ਕਰ ਲਈ ਚਲੇ ਗਏ ਸਨ ਉਨ੍ਹਾਂ ਨੂੰ ਵਾਪਸ ਆਪਣੇ ਘਰ ਪਰਤਨਾ ਪੈ ਰਿਹਾ ਹੈ। ਪੰਜਾਬ ਵਿੱਚ ਪਹਿਲਾਂ ਹੀ ਸਰਕਾਰੀ ਬੱਸਾਂ ਦੀ ਹੜਤਾਲ ਦੇ ਚੱਲਦੇ ਹੋਏ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਲ ਹੋ ਰਹੀਆਂ ਹਨ। ਉਧਰ ਸਾਰੇ ਸਕੂਲ ਅਤੇ ਕਾਲਜ ਵੀ ਖੁੱਲ੍ਹ ਜਾਣ ਤੇ ਬੱਚੇ ਸਕੂਲਾਂ ਕਾਲਜਾਂ ਵਿੱਚ ਜਾ ਚੁੱਕੇ ਹਨ।
ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦੁਪਹਿਰ ਦਾ ਖਾਣਾ ਬਣਨਾ ਵੀ ਸ਼ੁਰੂ ਹੋ ਚੁੱਕਾ ਸੀ ਜਿਸ ਸਮੇਂ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਉੱਥੇ ਹੀ ਬਹੁਤ ਸਾਰੇ ਛੋਟੇ ਬੱਚਿਆਂ ਦੇ ਮਾਪਿਆਂ ਨੂੰ ਅਧਿਆਪਕਾਂ ਵੱਲੋਂ ਫੋਨ ਕਰਕੇ ਆਪਣੇ ਬੱਚਿਆਂ ਨੂੰ ਵਾਪਸ ਲੈਣ ਸਬੰਧੀ ਸੂਚਿਤ ਕੀਤਾ ਗਿਆ ਹੈ। ਥੋੜਾ ਲੇਟ ਛੁੱਟੀ ਦਾ ਐਲਾਨ ਕੀਤੇ ਜਾਣ ਨਾਲ ਸਰਹੱਦੀ ਖੇਤਰ ਦੇ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …