ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਰੋਜ਼ਗਾਰ ਬੰਦ ਹੋ ਜਾਣ ਕਾਰਨ ਪਰਵਾਸੀ ਮਜ਼ਦੂਰਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਕਿਉਂਕਿ ਪੰਜਾਬ ਵਿੱਚ ਬਹੁਤ ਗਿਣਤੀ ਵਿੱਚ ਪ੍ਰਵਾਸੀ ਮਜਦੂਰ ਆ ਕੇ ਕੰਮ ਕਰਦੇ ਹਨ। ਜਿਨ੍ਹਾਂ ਦੇ ਵਾਪਸ ਆਪਣੇ ਸੂਬਿਆਂ ਨੂੰ ਜਾਣ ਕਾਰਨ ਪੰਜਾਬ ਵਿੱਚ ਖੇਤੀਬਾੜੀ ਦੇ ਕੰਮਾਂ ਉਪਰ ਬਹੁਤ ਜ਼ਿਆਦਾ ਪ੍ਰਭਾਵ ਪਿਆ। ਖੇਤੀ ਨਾਲ ਜੁੜੇ ਹੋਏ ਕਾਰੋਬਾਰਾਂ ਦੌਰਾਨ ਮਜ਼ਦੂਰਾਂ ਦੀ ਕਮੀ ਕਾਰਨ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਨਾਲ ਜੂਝਣਾ ਪਿਆ। ਪਰਵਾਸੀਆਂ ਦੀ ਇਸ ਕਮੀ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਆਪ ਹੀ ਬਹੁਤ ਸਾਰੇ ਕੰਮ ਕਰਨੇ ਪਏ।
ਪੰਜਾਬ ਵਿੱਚ ਇੱਥੇ ਲਈ 25 ਮਈ ਤੋਂ ਹੋ ਗਿਆ ਹੈ ਇਹ ਐਲਾਨ, ਜਿਸ ਬਾਰੇ ਹੁਣ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਦਾ ਕੰਮ ਖਤਮ ਹੋ ਚੁੱਕਿਆ ਹੈ , ਤੇ ਹੁਣ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਜਾਵੇਗਾ। ਪੰਜਾਬ ਸਰਕਾਰ ਵੱਲੋਂ covid-19 ਦੇ ਪ੍ਰਕੋਪ ਨੂੰ ਵੇਖਦੇ ਹੋਏ ਅਤੇ ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਪੰਜਾਬ ਕਿਸਾਨ ਖੁਸ਼ਹਾਲ ਪੰਜਾਬ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਸੰਦ-ਭਰੀ ਸਬਸਿਡੀ ਨਾਲ ਜੋੜਦੇ ਹੋਏ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵੱਲੋਂ ਕੀਤਾ ਗਿਆ ਹੈ ਜਿਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਸਕੀਮ ਦੇ ਤਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 8 ਘੰਟੇ ਲਗਾਤਾਰ ਬਿਜਲੀ ਦੀ ਸਪਲਾਈ 25 ਮਈ ਤੋਂ ਮੁਹਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਝੋਨੇ ਦਾ ਝਾੜ ਨਹੀਂ ਘਟਦਾ, ਸਗੋਂ ਪਾਣੀ ਤੇ ਬਿਜਲੀ ਦੀ ਬੱਚਤ ਹੁੰਦੀ ਹੈ ਤੇ ਖੇਤੀ ਦੇ ਖਰਚੇ ਵੀ ਘਟ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ 1 ਜੂਨ 2021 ਤੋਂ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …