Breaking News

ਪੰਜਾਬ ਚ ਇਥੇ ਲਾਪਤਾ ਔਰਤ ਦੀ ਖੂਹ ਚੋਂ ਮਿਲੀ ਲਾਸ਼ – ਕੋਲੋਂ ਮਿਲਿਆ ਫੋਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਜਿਥੇ ਲਗਾਤਾਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਵੱਖ ਵੱਖ ਘਟਨਾਵਾਂ ਦੇ ਸਾਹਮਣੇ ਆਉਣ ਤੇ ਜਿਥੇ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪੈ ਰਿਹਾ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਦੇਖ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਲੁੱਟ-ਖੋਹ ਅਤੇ ਚੋਰੀ ਠਗੀ ਕੀਤੀ ਜਾਂਦੀ ਹੈ ਉੱਥੇ ਹੀ ਕਈ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈਆ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਹੁਣ ਇੱਕ ਔਰਤ ਦੀ ਖੂਹ ਵਿਚੋਂ ਲਾਸ਼ ਬਰਾਮਦ ਹੋਈ ਹੈ ਜੋ ਪੰਜਾਬ ਵਿੱਚ ਏਥੇ ਲਾਪਤਾ ਹੋਈ ਸੀ ਅਤੇ ਉਸ ਦੇ ਕੋਲੋਂ ਫ਼ੋਨ ਵੀ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਲੋਰ ਦੇ ਅਧੀਨ ਆਉਂਦੇ ਲਸਾੜਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਲਸਾੜਾ ਦੇ ਖੇਤਾਂ ਵਿਚ ਇੱਕ ਖੂਹ ਦੇ ਵਿੱਚ ਔਰਤ ਦੀ ਲਾਸ਼ ਮਿਲੀ ਹੈ। ਇਹ ਔਰਤ ਜਲੰਧਰ ਦੇ ਰਾਜ ਨਗਰ ਬਾਵਾ ਖੇਲ ਤੋਂ ਤਿੰਨ ਦਿਨ ਪਹਿਲਾਂ ਹੀ ਘਰ ਦੇ ਬਾਹਰ ਤੋਂ ਲਾਪਤਾ ਹੋ ਗਈ ਸੀ। ਜਿਸ ਦੀ ਕਾਫੀ ਭਾਲ ਕੀਤੀ ਗਈ ਪਰ ਜਿਸ ਤਰ੍ਹਾਂ ਇਹ ਔਰਤ ਘਰ ਦੇ ਬਾਹਰ ਤੋਂ ਰਹੱਸਮਈ ਹਾਲਾਤ ਵਿੱਚ ਲਾਪਤਾ ਹੋਈ ਸੀ

ਉਸ ਤੋਂ ਬਾਅਦ ਇੰਦੂ ਦੇਵੀ ਦੇ ਪਤੀ ਵੱਲੋਂ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ ਅਤੇ ਜਿਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ। ਓਧਰ ਪਿੰਡ ਦੇ ਇੱਕ ਕਿਸਾਨ ਵੱਲੋਂ ਆਪਣੇ ਖੇਤਾਂ ਦੇ ਵਿੱਚ ਇਕ ਫੋਨ ਤੇ ਵੱਜਣ ਦੀ ਆਵਾਜ਼ ਸੁਣੀ ਗਈ ਜਦੋਂ ਉਸ ਵੱਲੋਂ ਆਲੇ-ਦੁਆਲੇ ਦੇਖਿਆ ਗਿਆ ਤਾਂ ਉੱਥੇ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ। ਉਸ ਵੱਲੋਂ ਫੋਨ ਦੀ ਆਵਾਜ਼ ਦਾ ਪਤਾ ਲਗਾਉਂਦੇ ਹੋਏ ਖੂਹ ਦੇ ਕੋਲ ਜਾ ਕੇ ਦੇਖਿਆ ਗਿਆ ਤਾਂ ਉਸ ਵਿਚ ਇਕ ਔਰਤ ਦੀ ਲਾਸ਼ ਸੀ ਅਤੇ ਫ਼ੋਨ ਦੇ ਵੱਜਣ ਦੀ ਆਵਾਜ਼ ਵੀ ਉਸ ਕੋਲੋਂ ਹੀ ਆ ਰਹੀ ਸੀ।

ਜਿਸ ਤੋਂ ਬਾਅਦ ਉਸ ਕਿਸਾਨ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਪਿੰਡ ਵਾਸੀਆ ਦੇ ਸਹਿਯੋਗ ਦੇ ਨਾਲ ਔਰਤ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …