Breaking News

ਪੰਜਾਬ ਚ ਇਥੇ ਲੱਗੀ ਭਿਆਨਕ ਅੱਗ, 20 ਗੱਡੀਆਂ ਪਾ ਰਹੀਆਂ ਕਾਬੂ, ਹੋਇਆ ਭਾਰੀ ਨੁਕਸਾਨ

ਆਈ ਤਾਜ਼ਾ ਵੱਡੀ ਖਬਰ

ਗਰਮੀ ਦੀ ਵਧ ਰਹੇ ਪ੍ਰਭਾਵ ਦੇ ਕਾਰਨ ਜਿੱਥੇ ਬਹੁਤ ਸਾਰੇ ਹਾਦਸੇ ਵੀ ਵਾਪਰੇ ਹਨ ਉੱਥੇ ਹੀ ਇਸ ਗਰਮੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਤਾਪਮਾਨ ਵਿਚ ਵਾਧੇ ਦੇ ਚਲਦਿਆਂ ਹੋਇਆਂ ਕਈ ਹਾਦਸੇ ਵਾਪਰ ਰਹੇ ਹਨ। ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕ ਕਾਰੋਬਾਰ ਕਰ ਰਹੇ ਹਨ। ਉਥੇ ਹੀ ਵੱਖ ਵੱਖ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੇ ਕਾਰੋਬਾਰ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਜਾਂਦੇ ਹਨ ਜਿੱਥੇ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿਚ ਇੱਥੇ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਜਿੱਥੇ 20 ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਇਆ ਜਾ ਰਿਹਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਬਹਾਦਰ ਰੋਡ ਸਥਿਤ ਜੈਨ ਕੰਪਲੈਕਸ ਵਿਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਐਤਵਾਰ ਨੂੰ ਇਸ ਫੈਕਟਰੀ ਦੇ ਵਿੱਚ ਗੁਦਾਮ ਚ ਲੱਗੀ ਭਿਆਨਕ ਅੱਗ ਕਾਰਨ ਆਲੇ ਦੁਆਲੇ ਦੇ ਲੋਕਾਂ ਵਿਚ ਡਰ ਪੈਦਾ ਹੋ ਗਿਆ। ਇਸ ਹਾਦਸੇ ਦਾ ਉਸ ਸਮੇਂ ਪਤਾ ਲੱਗਾ ਜਦੋਂ ਗੁਦਾਮ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਅਤੇ ਤੁਰੰਤ ਹੀ ਫੈਕਟਰੀ ਦੇ ਮਾਲਕ ਅਤੇ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਅੱਗ ਬੁਝਾਉਣ ਵਾਸਤੇ ਪਾਣੀ ਦੀ ਸਪਲਾਈ ਦੇ ਨਾਲ ਅੱਗ ਬੁਝਾਉਣੀ ਸ਼ੁਰੂ ਕੀਤੀ ਗਈ ਅਤੇ ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਵੀ ਦਿੱਤੀ ਗਈ ਜਿਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਅੱਗ ਉੱਪਰ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਗਿਆ।

ਇਸ ਅੱਗ ਉਪਰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਕਰਮਚਾਰੀਆਂ ਵਲੋ ਕੰਧ ਨੂੰ ਤੋੜ ਕੇ ਅੰਦਰ ਦਾਖਲ ਹੋ ਕੇ ਅੱਗ ਤੇ ਕਾਬੂ ਪਾਇਆ ਜਾ ਰਿਹਾ। ਦੋ ਮੰਜਲਾਂ ਦੀ ਇਮਾਰਤ ਵਿੱਚ ਲੱਗੀ ਇਸ ਅੱਗ ਕਾਰਨ ਇੱਕ ਮੰਜ਼ਿਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ ਅਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ।

ਅਤੇ ਉਨ੍ਹਾਂ ਦੇ ਗੁਦਾਮ ਦੇ ਵਿੱਚ ਜਿੱਥੇ ਰੈਡੀਮੇਡ ਗਾਰਮੈਂਟਸ ਦਾ ਸਰਦੀਆਂ ਦਾ ਸਾਰਾ ਸਟਾਕ ਰੱਖਿਆ ਹੋਇਆ ਸੀ। ਜਿੱਥੇ ਕਿ ਇਸ ਅੱਗ ਦੀ ਲਪੇਟ ਵਿਚ ਆ ਕੇ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਜਿਥੇ ਇਕ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …