ਇਕੋ ਥਾਂ ਤੋਂ ਇਕੱਠੇ ਮਿਲੇ 175 ਪੌਜੇਟਿਵ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 13 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਵਿਚ 12 ਮਰੀਜ਼ ਲੁਧਿਆਣਾ ਨਾਲ ਜਦਕਿ 1 ਮਰੀਜ਼ ਮੋਗਾ ਨਾਲ ਸਬੰਧਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਵਿਚ 175 ਨਵੇਂ ਮਾਮਲੇ ਸਾਹਮਣੇ ਆਏ ਹਨ ਜਿੰਨਾਂ ਵਿਚ ਲੁਧਿਆਣਾ ਨਾਲ ਸਬੰਧਿਤ 151 ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ 24 ਮਰੀਜ਼ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ‘ਚ ਬੇਕਾਬੂ ਹੋਇਆ ਕੋਰੋਨਾ, 3 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ ਪੁੱਜੀ 100 ਤੋਂ ਪਾਰ
ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਭਿਆਨਕ ਰੂਪ ਧਾਰ ਚੁੱਕਾ ਹੈ। ਅੱਜ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦੇ ਕਾਰਨ ਜਿੱਥੇ ਤਿੰਨ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 92 ਲੋਕÎਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਹੁਣ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 100 ਤੋਂ ਪਾਰ ਹੋ ਚੁੱਕਾ ਹੈ ਜਦਕਿ ਪਾਜ਼ੇਟਿਵ ਕੇਸਾਂ ਗਿਣਤੀ 3843 ਤੱਕ ਪਹੁੰਚ ਗਈ ਹੈ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਲਏ ਹਨ। ਰੋਜ਼ਾਨਾ ਜਲੰਧਰ ਜ਼ਿਲ੍ਹੇ ‘ਚੋਂ 50 ਤੋਂ ਵਧੇਰੇ ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ।
ਕੋਰੋਨਾ ਵਾਇਰਸ ਕਦੋਂ ਕਿਸੇ ਨੂੰ ਆਪਣੀ ਲਪੇਟ ‘ਚ ਲੈ ਲਵੇ, ਇਸ ਬਾਰੇ ਭਾਵੇਂ ਕੋਈ ਵੀ ਕੁਝ ਨਹੀਂ ਕਹਿ ਸਕਦਾ ਪਰ ਇਸ ‘ਤੇ ਕਾਬੂ ਪਾਉਣ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਨਹੀਂ ਤਾਂ ਇਸ ਦੀ ਲਪੇਟ ‘ਚ ਆਉਣ ਵਾਲੇ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾਵੇਗੀ ਅਤੇ ਫਿਰ ਉਸ ਨੂੰ ਕੋਈ ਰੋਕ ਨਹੀਂ ਸਕੇਗਾ। ਸ਼ੁੱਕਰਵਾਰ ਨੂੰ ਵੀ ਜ਼ਿਲ੍ਹੇ ‘ਚ 124 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ ਅਤੇ 5 ਹੋਰ ਲੋਕ ਇਸ ਕਾਰਨ ਆਪਣੀ ਜਾਨ ਗੁਆ ਬੈਠੇ।
62 ਹੋਰਨਾਂ ਨੂੰ ਮਿਲੀ ਸੀ ਛੁੱਟੀ ਅਤੇ 50 ਦੀ ਰਿਪੋਰਟ ਆਈ ਸੀ ਨੈਗੇਟਿਵ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ‘ਚੋਂ 62 ਹੋਰਨਾਂ ਨੂੰ ਛੁੱਟੀ ਮਿਲ ਗਈ ਅਤੇ ਮਹਿਕਮੇ ਨੂੰ 50 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਸਿਹਤ ਮਹਿਕਮੇ ਨੇ 991 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …