ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਜਿੱਥੇ ਸਰਕਾਰ ਵਲੋਂ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ । ਉਥੇ ਹੀ ਸਰਕਾਰ ਵੱਲੋਂ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਨੂੰ ਨੌਕਰੀਆਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਤਾਂ ਜੋ ਲੋਕਾਂ ਨੂੰ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਕੱਢਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਸਰਕਾਰ ਵੱਲੋਂ ਪੰਜਾਬ ਵਿਚ ਕਈ ਜਗਾਹ ਉਪਰ ਰੋਜ਼ਗਾਰ ਮੇਲਿਆਂ ਦਾ ਆਯੋਜਨ ਵੀ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਮੁਹਈਆ ਕਰਵਾਈਆਂ ਜਾ ਸਕਣ।
ਸਰਕਾਰ ਦੇ ਇਸ ਕਦਮ ਨਾਲ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਹੇ ਹਨ। ਪੰਜਾਬ ਵਿੱਚ ਇੱਥੇ ਵਾਪਰਿਆ ਅਜਿਹਾ ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਥੇ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਕਾਫ਼ੀ ਸਮੇਂ ਤੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨੌਕਰੀ ਦੇਣ ਦੇ ਵਾਧੇ ਦਾ ਵਿਰੋਧ ਕੀਤਾ ਗਿਆ।
ਜਿੱਥੇ ਬੇਰੁਜ਼ਗਾਰ ਅਧਿਆਪਕ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਲਈ ਗਏ ਤਾਂ, ਪੁਲਿਸ ਵੱਲੋਂ ਇਨ੍ਹਾਂ ਬੇਰੁਜਗਾਰ ਅਧਿਆਪਕਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਕੋਲ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਰਸਤੇ ਵਿੱਚ ਬੈਰੀਕੇਡਿੰਗ ਕਰਕੇ ਰੋਕ ਲਿਆ ਗਿਆ। ਉਥੇ ਹੀ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਜਬਰਦਸਤੀ ਮਹਿਲਾ ਅਧਿਆਪਕਾਂ ਨੂੰ ਆਪਣੇ ਵਾਹਨਾਂ ਵਿਚ ਬਿਠਾ ਲਿਆ ਗਿਆ।
ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਜਦੋਂ ਵੀ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਝੂਠਾ ਵਾਅਦਾ ਕਰ ਦਿੱਤਾ ਜਾਂਦਾ ਹੈ। ਇਸ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਜਿਥੇ ਪੁਲਸ ਵੱਲੋਂ ਅੱਜ ਕੁਝ ਅਧਿਆਪਕਾਂ ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਿੱਥੇ ਕੁਝ ਅਧਿਆਪਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਉਥੇ ਹੀ ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਜ਼ਰੂਰ ਘੇਰਨਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …