Breaking News

ਪੰਜਾਬ ਚ ਇਥੇ ਵਾਪਰਿਆ ਇਹ ਭਾਣਾ ਵਿਛੀਆਂ ਲੋਥਾਂ ਛਾਇਆ ਸੋਗ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਸਾਲ ਦਾ ਆਗਾਜ਼ ਹੋਣ ਤੇ ਸਭ ਨੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਬਾਰੇ ਸੋਚਿਆ ਸੀ । ਕੋਈ ਨਹੀਂ ਜਾਣਦਾ ਸੀ ਕਿ 2020 ਸਾਲ ਦੁਨੀਆ ਲਈ ਇਸ ਤਰ੍ਹਾਂ ਦਾ ਸਾਲ ਹੋ ਨਿੱਬੜੇਗਾ। ਇਸ ਸਾਲ ਨੇ ਦੁਨੀਆਂ ਤੋਂ ਬਹੁਤ ਕੁਝ ਖੋਹ ਲਿਆ। ਜਿਸ ਬਾਰੇ ਕਿਸੇ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ। ਕੁਝ ਲੋਕ ਵਿਦੇਸ਼ਾਂ ਵਿੱਚ ਗਏ ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋ ਗਏ। ਕੁਝ ਏਥੇ ਹੀ ਸੜਕ ਹਾਦਸਿਆਂ ਦੇ ਦੌਰਾਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।

ਕੁਝ ਲੋਕ ਬੀਮਾਰੀਆਂ ਤੇ ਸੜਕ ਹਾਦਸਿਆਂ ਦੀ ਚਪੇਟ ਵਿਚ ਆ ਗਏ। ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਬਹੁਤ ਸਾਰੇ ਪਰਿਵਾਰ ਇਕੱਠੇ ਜਾਂਦੇ ਸਮੇਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ । ਇਸ ਤਰ੍ਹਾਂ ਦੇ ਹਾਦਸਿਆਂ ਨੇ ਕਈ ਪਰਿਵਾਰਾਂ ਦੇ ਬਹੁਤ ਸਾਰੇ ਮੈਂਬਰਾਂ ਨੂੰ ਸਦਾ ਲਈ ਉਨ੍ਹਾਂ ਤੋਂ ਦੂਰ ਕਰ ਦਿੱਤਾ। ਜਿੰਦਗੀ ਵਿੱਚ ਕੁਝ ਸੈਕਿੰਡ ਲਈ ਘਟੀ ਘਟਨਾ ਪੂਰੇ ਪਰਿਵਾਰ ਦੀ ਜ਼ਿੰਦਗੀ ਨੂੰ ਤ-ਬਾ- ਹ ਕਰਕੇ ਰੱਖ ਦਿੰਦੀ ਹੈ।

ਆਏ ਦਿਨ ਹੀ ਅਨੇਕਾਂ ਸੜਕ ਹਾਦਸੇ ਹੁੰਦੇ ਆ ਰਹੇ ਹਨ। ਜਿਸ ਵਿੱਚ ਅਣਗਿਣਤ ਲੋਕਾਂ ਦੀ ਮੌਤ ਹੋ ਜਾਂਦੀ ਹੈ। ਕੁਝ ਹਾਦਸੇ ਆਪਣੀ ਅਣਗਹਿਲੀ ਕਾਰਨ ਵਾਪਰਦੇ ਹਨ ਤੇ ਕੁਝ ਸਾਹਮਣੇ ਵਾਲੀ ਦੀ। ਇਸ ਤਰ੍ਹਾਂ ਹੀ ਪੰਜਾਬ ਦੇ ਵਿੱਚ ਇੱਕ ਹਾਦਸਾ ਵਾਪਰਿਆ ਹੈ ਜਿਥੇ ਲਾਸ਼ਾਂ ਵਿਛ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਅਨੰਦਪੁਰ ਸਾਹਿਬ ਰੋਡ ਉੱਤੇ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ ਹੋਣ ਦੀ ਖ਼ਬਰ ਮਿਲੀ ਹੈ।

ਹਾਦਸੇ ਦੌਰਾਨ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਾਲੇ ਪਾਸਿਓ ਵਰਨਾ ਕਾਰ ਗੜ੍ਹਸ਼ੰਕਰ ਆ ਰਹੀ ਸੀ। ਇਸ ਦੌਰਾਨ ਹੀ ਪਿੱਛੋਂ ਤੇਜ਼ ਰਫਤਾਰ ਨਾਲ ਆ ਰਿਹਾ ਮੋਟਰ ਸਾਈਕਲ ਕਾਰ ਨਾਲ ਟਕਰਾ ਗਿਆ । ਇਸ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ। ਸੂਚਨਾ ਮਿਲਦੇ ਥਾਣਾ ਗੜ੍ਹ ਸ਼ੰਕਰ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਸਿਵਲ ਹਸਪਤਾਲ ਗੜ੍ਹ ਸ਼ੰਕਰ ਵਿੱਚ ਰਖਵਾ ਦਿੱਤਾ ਹੈ । ਮ੍ਰਿਤਕਾਂ ਦੀ ਪਹਿਚਾਣ ਸਿੰਕੂ ਪੁੱਤਰ ਹਰਮੇਸ਼ ਲਾਲ ਤੇ ਜੱਸਾ ਪੁੱਤਰ ਪਰਮਜੀਤ ਵਾਰਡ ਨੰਬਰ 6 ਭੱਟਾ ਮੁਹੱਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …