Breaking News

ਪੰਜਾਬ ਚ ਇਥੇ ਵਾਪਰਿਆ ਕਹਿਰ ਜੀਜੇ ਅਤੇ ਸਾਲੀ ਨੂੰ ਮਿਲੀ ਇਸ ਤਰਾਂ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਦੁੱਖਦਾਈ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ।ਇਸ ਸਾਲ ਦੇ ਵਿੱਚ ਇੰਨੇ ਲੋਕ ਆਪਣਿਆਂ ਤੋਂ ਹਮੇਸ਼ਾ ਲਈ ਵਿੱਛੜ ਜਾਣਗੇ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।

ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਅਣਗਿਣਤ ਜ਼ਿੰਦਗੀਆਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ,ਕਿ ਇਕ ਫਿਰ ਪੰਜਾਬ ਵਿਚ ਵਾਪਰੇ ਸੜਕ ਹਾਦਸੇ ਵਿੱਚ ਜੀਜੇ ਸਾਲੇ ਦੀ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰਗੜ੍ਹ ਦੀ ਹੈ। ਜਿਥੇ ਇੱਕ ਸੜਕ ਹਾਦਸੇ ਵਿੱਚ ਇਕ ਟਰੱਕ ਡਰਾਈਵਰ ਦੀ ਗ਼ਲਤੀ ਕਾਰਨ ਜੀਜੇ ਸਾਲੇ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਨੇ ਪਰਿਵਾਰ ਦੇ ਵਿੱਚ ਦੀਵਾਲੀ ਆਉਣ ਪਹਿਲਾਂ ਹੀ ਹਨੇਰਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਸਪਾਲ ਸਿੰਘ ਅਤੇ ਉਸ ਦਾ ਸਾਲਾ ਹਰਜਿੰਦਰ ਸਿੰਘ ਆਪਣੇ ਮੋਟਰਸਾਈਕਲ ਤੇ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ।

ਹਾਦਸੇ ਦੇ ਗਵਾਹ ਇਕ ਨੌਜਵਾਨ ਜਸਪਾਲ ਸਿੰਘ ਦੇ ਤਾਏ ਦੇ ਲੜਕੇ ਪ੍ਰਣਾਮ ਸਿੰਘ ਨੇ ਦੱਸਿਆ ਕਿ ਘਟਨਾ ਕਰੀਬ ਸਾਢੇ ਸੱਤ ਵਜੇ ਦੀ ਹੈ। ਇਸ ਸਮੇਂ ਉਹ ਵੀ ਉਸ ਰਸਤੇ ਤੋਂ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਜਿਸ ਦੇ ਸਾਹਮਣੇ ਹੀ ਅੱਗੇ ਜਾ ਰਹੇ ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਉਸ ਨੇ ਵੇਖਿਆ ਤਾਂ ਉਹ ਉਸ ਦੇ ਚਾਚੇ ਦਾ ਬੇਟਾ ਸੀ। ਉਸ ਦੀ ਮੌਕੇ ਤੇ ਹੀ ਮੌਤ ਹੋ ਗਈ,

ਤੇ ਉਸ ਦਾ ਸਾਲਾ ਹਰਜਿੰਦਰ ਸਿੰਘ ਜੋ ਜਖ਼ਮੀ ਹਾਲਤ ਵਿੱਚ ਸੀ। ਉਸ ਨੂੰ ਮਲੇਰਕੋਟਲਾ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਵੀ ਮੌਤ ਹੋ ਗਈ । ਪੁਲੀਸ ਵੱਲੋਂ ਮੌਕੇ ਤੇ ਹਾਜਰ ਗਵਾਹ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਟਰੱਕ ਡਰਾਈਵਰ ਮਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਪਿੰਡ ਚੋਦਾਂ ਦੇ ਖਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …