Breaking News

ਪੰਜਾਬ ਚ ਇਥੇ ਵਾਪਰਿਆ ਕਹਿਰ ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਇਹ ਪਹਾੜ ਸਾਰੇ ਪਿੰਡ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਇਸ ਵਾਰ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਗਈ ਸੀ,ਤਾਂ ਉਨ੍ਹਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਆਖਿਆ ਸੀ ਕਿ ਉਹ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣਗੇ। ਉਥੇ ਹੀ ਉਨ੍ਹਾਂ ਵੱਲੋਂ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ। ਜਿਨ੍ਹਾਂ ਨੂੰ ਅਜੇ ਤੱਕ ਪੂਰੇ ਨਹੀਂ ਕੀਤਾ ਗਿਆ। ਉਨ੍ਹਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ਨੂੰ ਲੈ ਕੇ ਕਾਂਗਰਸ ਵਿੱਚ ਆਪਸੀ ਤਣਾਅ ਵੀ ਕਾਫੀ ਹੱਦ ਤੱਕ ਵਧ ਚੁਕਾ ਹੈ। ਉੱਥੇ ਹੀ ਹੁਣ ਕਾਂਗਰਸ ਸਰਕਾਰ ਵੱਲੋਂ 100 ਦਿਨਾਂ ਦੇ ਅੰਦਰ ਨਸ਼ਿਆਂ ਨੂੰ ਖਤਮ ਕੀਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਜਿਸ ਬਾਰੇ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਤੇ ਇਸ ਚਿੱਟੇ ਦੀ ਸਪਲਾਈ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਵਿੱਚ ਇੱਥੇ ਇੱਕ ਪਰਿਵਾਰ ਵਿੱਚ ਕਹਿਰ ਵਾਪਰਿਆ ਹੈ। ਜਿਸ ਕਾਰਨ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਛੀਵਾੜਾ ਸਾਹਿਬ ਦੇ ਪਿੰਡ ਸ਼ੇਰੀਆ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ 30 ਸਾਲਾ ਨੌਜਵਾਨ ਨਿਰਮਲ ਸਿੰਘ ਵੱਲੋਂ ਨਸ਼ੇ ਦੀ ਓਵਰਡੋਜ਼ ਲੈ ਲਈ ਗਈ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪਿੰਡ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਆਏ ਦਿਨ ਪੰਜਾਬ ਦੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ।

ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਚਿੱਟਾ ਲੈਂਦੇ ਸਮੇਂ ਮੌਤ ਹੋ ਗਈ ਹੈ। ਉਥੇ ਹੀ ਇਹ ਵੀ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨਾਂ ਦੀ ਬਾਂਹ ਵਿੱਚ ਸਰਿੰਜ ਵੀ ਫਸੀ ਹੋਈ ਸੀ। ਪਿੰਡ ਵਾਸੀਆਂ ਵੱਲੋਂ ਵੀਰਪਾਲ ਸਿੰਘ ਵਾਸੀ ਲੁਹਾਰੀਆਂ ਨਾਂ ਦੇ ਵਿਅਕਤੀ ਖਿਲਾਫ ਗੈਰ ਇਰਾਦਾ ਕਤਲ ਦੇ ਦੋਸ਼ ਅਧੀਨ ਮਾਮਲਾ ਦਰਜ ਕਰਵਾਇਆ ਗਿਆ ਹੈ। ਕਿਉਂਕਿ ਲੋਕਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਇਸ ਨਸ਼ਾ ਤਸਕਰ ਨੂੰ ਫੜੇ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਇਹ ਨਸ਼ਾ ਤਸਕਰ ਭੱਜਣ ਵਿਚ ਕਾਮਯਾਬ ਹੋ ਗਿਆ ਸੀ।

ਜੋ ਪਿੰਡ ਵਿਚ ਨੌਜਵਾਨਾਂ ਨੂੰ ਨਸ਼ੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਹੈ। ਅਗਰ ਉਹ ਉਸ ਦਿਨ ਫੜਿਆ ਜਾਂਦਾ ਤਾਂ ਹੋ ਸਕਦਾ ਹੈ ਕਿ ਇਸ ਨੌਜਵਾਨ ਦੀ ਮੌਤ ਨਾ ਹੁੰਦੀ। ਮ੍ਰਿਤਕ ਦੇ ਰਿਸ਼ਤੇਦਾਰ ਵੱਲੋਂ ਰੋਂਦੇ ਹੋਏ ਦੱਸਿਆ ਗਿਆ ਹੈ ਕਿ ਪਿੰਡ ਵਿੱਚ ਚਿਟਾ ਸ਼ਰੇਆਮ ਵਿਕ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਲਈ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਗਈ ਹੈ। ਮ੍ਰਿਤਕ ਨੌਜਵਾਨ ਇਕ ਦੁਕਾਨ ਚਲਾਉਣ ਦਾ ਕੰਮ ਕਰਦਾ ਸੀ, ਜੋ ਹੁਣ ਬੰਦ ਹੋ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਵਿਚ ਬਜ਼ੁਰਗ ਮਾਤਾ ਪਿਤਾ, ਪਤਨੀ ਅਤੇ ਛੋਟੇ-ਛੋਟੇ ਬੱਚੇ ਛੱਡ ਗਿਆ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …