ਆਈ ਤਾਜਾ ਵੱਡੀ ਖਬਰ
ਆਪਣੇ ਘਰ ਤੋਂ ਗਏ ਇਨਸਾਨ ਨੂੰ ਖੁਦ ਪਤਾ ਨਹੀਂ ਹੁੰਦਾ ਕਿ ਉਹ ਵਾਪਸ ਆਵੇਗਾ ਜਾਂ ਨਹੀਂ। ਇਨਸਾਨ ਦੀ ਜਿੰਦਗੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ। ਇਨਸਾਨ ਕਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਾਲ ਦੇ ਪਹਿਲੇ ਮਹੀਨੇ ਵਿੱਚ ਹੀ ਬਹੁਤ ਸਾਰੇ ਸੜਕ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਜਿਸਨੇ ਇਨਸਾਨ ਦੇ ਮਨੋਬਲ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ।
ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਕਾਰਨ ਇਸ ਤਰ੍ਹਾਂ ਦੇ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਇਸ ਦੁਨੀਆਂ ਤੋਂ ਗਏ ਲੋਕਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਵਾਪਰੇ ਕਹਿਰ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਦੇ ਗਾਂਧੀ ਰੋਡ ਫਾਟਕ ਦੇ ਨਜ਼ਦੀਕ ਵਾਪਰੀ ਹੈ। ਜਿੱਥੇ ਇਕ ਵਿਅਕਤੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਮੋਟਰ ਸਾਈਕਲ ਸਵਾਰ ਆਪਣੇ ਕੰਮ ਤੇ ਜਾ ਰਿਹਾ ਸੀ
ਤਾਂ ਅਚਾਨਕ ਫਾਟਕਾਂ ਦੇ ਕੋਲ ਇਕ ਟਰੱਕ ਦੀ ਲਪੇਟ ਵਿੱਚ ਆ ਗਿਆ। ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਟਰੱਕ ਚੌਲਾਂ ਨਾਲ ਭਰਿਆ ਹੋਇਆ ਸੀ। ਜਿਸ ਦੇ ਹੇਠਾਂ ਆਉਣ ਕਾਰਨ 38 ਸਾਲਾ ਸੋਨੀ ਪੁੱਤਰ ਹਰੀ ਸਿੰਘ ਪਿੰਡ ਸਿੰਘਾਵਾਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਉਸ ਜਗਾ ਲੋਕਾਂ ਵੱਲੋਂ ਇਕੱਠੇ ਹੋ ਕੇ ਉਸਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਡੀ ਐਸ ਪੀ ਬਲਜਿੰਦਰ ਸਿੰਘ ਭੁੱਲਰ ਨੂੰ ਦਿੱਤੀ ਗਈ।
ਉਹ ਤੁਰੰਤ ਹੀ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਉਨ੍ਹਾਂ ਨੇ ਲੋਕਾਂ ਦੀ ਮਦਦ ਨਾਲ ਸੋਨੀ ਦੀ ਲਾਸ਼ ਨੂੰ ਟਰੱਕ ਦੇ ਹੇਠਾਂ ਤੋਂ ਕਢਵਾਇਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਟਰੱਕ ਡਰਾਈਵਰ ਅਤੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ 38 ਸਾਲਾ ਸੋਨੀ ਰੋਜ਼ ਦੀ ਤਰ੍ਹਾਂ ਹੀ ਐਫ ਸੀ ਆਈ ਵਿਖੇ ਆਪਣੇ ਪਿਤਾ ਦੇ ਕੰਮ ਤੇ ਆਉਂਦਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …