Breaking News

ਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ , ਹੋਈ 2 ਨੌਜਵਾਨਾਂ ਦੀ ਮੌਤ

ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਸੜਕਾਂ ਦੇ ਉੱਪਰ ਹਜ਼ਾਰਾਂ ਹੀ ਐਕਸੀਡੈਂਟ ਹੋ ਰਹੇ ਹਨ ਜਿਨਾਂ ਵਿੱਚ ਲੋਕ ਆਪਣੀਆਂ ਕੀਮਤੀ ਜਾਨਾ ਗੁਆ ਰਹੇ ਹਨ l ਕਈ ਵਾਰ ਇਹ ਸੜਕੀ ਹਾਦਸੇ ਇੰਨੇ ਜਿਆਦਾ ਦਰਦਨਾਕ ਹੁੰਦੇ ਹਨ ਕਿ ਇਹਨਾਂ ਵਿੱਚ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੇ ਨਾਲ ਨਾਲ ਲੋਕ ਅਪਾਹਜ ਤੱਕ ਹੋ ਜਾਂਦੇ ਹਨ l ਹੁਣ ਤੱਕ ਕਈ ਘਰਾਂ ਦੇ ਚਿਰਾਗ ਇਹਨਾਂ ਸੜਕੀ ਹਾਦਸਾ ਵਿੱਚ ਬੁਝ ਚੁੱਕੇ ਹਨ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ਕਾਰਨ ਇਹਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l

ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਜਿੱਥੇ ਪਿਹੋਵਾ ਰਾਜ ਮਾਰਗ ‘ਤੇ ਪਿੰਡ ਅਕਬਰਪੁਰ ਨੇੜੇ ਵੱਡਾ ਹਾਦਸਾ ਵਾਪਰਿਆ, ਜਿਸ ਵਿੱਚ BMW ਕਾਰ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ l ਇਹ ਟੱਕਰ ਇੰਨੀ ਜਿਆਦਾ ਜ਼ਬਰਦਸਤ ਸੀ ਕਿ ਜਿੱਥੇ ਵਾਹਨਾਂ ਦੇ ਪਰਖੱਚੇ ਉੱਡ ਗਏ ਉੱਥੇ ਹੀ ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਤੇ ਫਿਰ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੈਂਟਰ ਦੀ ਲਾਪ੍ਰਵਾਹੀ ਕਰਕੇ ਇਹ ਹਾਦਸਾ ਵਾਪਰਿਆ । ਕੈਂਟਰ ਦੀ ਸਾਈਡ BMW ਵਿਚ ਜਾ ਵੱਜੀ, ਜਿਸ ਨਾਲ ਗੱਡੀ ਬੇਕਾਬੂ ਹੋ ਗਈ l ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ ਤੇ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ l

ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ ਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇਹਾਂ ਨੂੰ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਕੈਂਟਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ, ਉਧਰ ਪੀੜਿਤ ਪਰਿਵਾਰਾਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ l

Check Also

ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਇਸ ਮਾਮਲੇ ਚ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ, ਜਿਹੜੇ ਆਪਣੀ …