ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਨਵੇਂ ਸਿਸਟਮ ਨੂੰ ਲਾਗੂ ਕੀਤਾ ਹੈ। ਉਥੇ ਹੀ ਇਹ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਚੁੱਕਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਕੀਤੇ ਟਰਾਂਸਪੋਰਟ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਿ ਇਸ ਸਿਸਟਮ ਨੂੰ ਲਾਗੂ ਕੀਤਾ ਜਾ ਰਿਹਾ ਹੈ। ਅਗਰ ਇਹ ਸਿਸਟਮ ਕਾਮਯਾਬ ਹੁੰਦਾ ਹੈ ਤਾਂ ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਕਮੀ ਆ ਜਾਵੇਗੀ। ਜਿਸ ਨਾਲ ਬਹੁਤ ਸਾਰੇ ਪਰਵਾਰਾਂ ਦੇ ਨੌਜਵਾਨ ਸੁਰੱਖਿਅਤ ਹੋ ਜਾਣਗੇ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਵਾਪਰਨ ਵਾਲੇ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਕਈ ਬੇਕਸੂਰਾਂ ਦੀ ਮੌਤ ਹੋ ਜਾਂਦੀ ਹੈ। ਜਿਸ ਨਾਲ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।
ਹੁਣ ਪੰਜਾਬ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਹੋਈਆਂ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ।। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਰਾਮਪੁਰਾ ਮੰਡੀ ਤੋ ਫੂਲ ਟਾਊਨ ਨੂੰ ਜਾਂਦੀ ਲਿੰਕ ਸੜਕ ਦੇ ਉਪਰ ਵਾਪਰਿਆ ਹੈ। ਜਿੱਥੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਅਤੇ ਜੋ ਟਰਾਲੇ ਦੀ ਚਪੇਟ ਵਿਚ ਆ ਗਏ। ਜਿਸ ਕਾਰਨ ਘਟਨਾ ਸਥਾਨ ਤੇ ਦੋ ਨੌਜਵਾਨਾ ਦੀ ਟਰਾਲੇ ਹੇਠ ਆਉਣ ਕਾਰਨ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 26 ਸਾਲਾਂ ਗੁਰਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਰਣਜੀਤ ਸਿੰਘ ਵਾਸੀ ਭਦੌੜ, ਤੇ ਉਸ ਨਾਲ ਅਰਮਾਨ 26 ਸਾਲਾ ਪੁੱਤਰ ਰੇਸ਼ਮ ਸਿੰਘ ਵਾਸੀ ਮੰਡੀ ਕਲਾਂ ਪਿੰਡ ਢਪਾਲੀ ਤੋਂ ਰਾਜਪੁਰਾ ਨੂੰ ਆਪਣੇ ਮੋਟਰਸਾਈਕਲ ਤੇ ਆ ਰਹੇ ਸਨ। ਉਸੇ ਸਮੇਂ 35 ਸਾਲਾ ਭਰਵਾਸ ਕੁਮਾਰ ਪੁੱਤਰ ਜਗਦੀਸ਼ ਰਾਏ ਨੇ ਵਾਸੀ ਫੂਲੇਵਾਲਾ ਰਾਮਪੁਰਾ ਤੋਂ ਆਪਣੇ ਪਿੰਡ ਨੂੰ ਮੋਟਰ ਸਾਈਕਲ ਤੇ ਜਾ ਰਿਹਾ ਸੀ।
ਜਦੋਂ ਇਹ ਦੋਨੋਂ ਮੋਟਰਸਾਈਕਲ ਸਵਾਰ ਲਿੰਕ ਰੋਡ ਤੇ ਸਥਿਤ ਪਸ਼ੂ ਹਸਪਤਾਲ ਦੇ ਕੋਲ ਪਹੁੰਚੇ ਤਾਂ ਦੋਵਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ, ਟਰਾਲੇ ਦੀ ਚਪੇਟ ਵਿਚ ਆ ਗਏ ਅਤੇ ਟਰੱਕ ਵੱਲੋਂ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ ਗਿਆ ਅਤੇ ਇੱਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …