Breaking News

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਏਕੋ ਪ੍ਰੀਵਾਰ ਦੇ ਜੀਆਂ ਦੀ ਹੋਈ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਸੜਕੀ ਆਵਾਜਾਈ ਲਈ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਪੂਰੀ ਚੌਕਸੀ ਵਰਤੀ ਜਾਂਦੀ ਹੈ। ਪਰ ਆਏ ਦਿਨ ਹੀ ਅਜਿਹੇ ਸੜਕ ਹਾਦਸੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਕਾਰਨ ਕਈ ਭਿ-ਆ-ਨ-ਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਪੰਜਾਬ ਵਿਚ ਹੁਣ ਇਥੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਪਰਵਾਰ ਦੇ 2 ਜੀਆਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਸਰਹਿੰਦ ਰੋਡ ਤੋਂ ਸਾਹਮਣੇ ਆਇਆ ਹੈ ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਪਟਿਆਲਾ ਸਰਹਿੰਦ ਰੋਡ ਤੇ ਹੇਮਕੁੰਟ ਪੈਟਰੋਲ ਪੰਪ ਦੇ ਨਜ਼ਦੀਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰ ਸਾਈਕਲ ਦੇ ਦਰਮਿਆਨ ਆਪਸੀ ਭਿਆਨਕ ਟੱਕਰ ਹੋ ਗਈ।

ਇਹ ਦਰਦਨਾਕ ਟੱਕਰ ਜਦੋਂ ਇੱਕ ਕਾਰ ਅਤੇ ਮੋਟਰ ਸਾਈਕਲ ਦੇ ਵਿਚਕਾਰ ਹੋਈ ਤਾਂ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਮੋਟਰਸਾਈਕਲ ਤੇ ਸਵਾਰ ਔਰਤ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਥੇ ਹੀ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਬਿਜਲੀ ਦੇ ਖੰਭਿਆਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਕਾਰ ਚਾਲਕ ਨੂੰ ਮੌਕੇ ਤੇ ਹੀ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ।

ਉਥੇ ਹੀ ਮੋਟਰਸਾਈਕਲ ਤੇ ਸਵਾਰ ਮ੍ਰਿਤਕ ਵਿਅਕਤੀ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਪਿਤਾ ਅਤੇ ਪੁੱਤਰ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …