ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ,ਜਿੱਥੇ ਅਚਾਨਕ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਉਨਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਲੋਕਾਂ ਦੀ ਜਿੰਦਗੀ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ। ਉੱਥੇ ਹੀ ਸਾਹਮਣੇ ਵਾਲੇ ਦੀ ਗਲਤੀ ਜਾਂ ਵਾਹਨ ਵਿੱਚ ਆਈ ਤਕਨੀਕੀ ਨੁਕਸਾਨ ਦੇ ਕਾਰਨ ਵੀ ਕਈ ਹਾਦਸੇ ਵਾਪਰ ਜਾਂਦੇ ਹਨ।
ਜਿਨ੍ਹਾਂ ਵਿਚ ਕਈ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਤੇ ਜੀਟੀ ਰੋਡ ਬੀਜਾ ਤੋਂ ਸਾਹਮਣੇ ਆਈ ਹੈ। ਜਿੱਥੇ ਅਜੇ ਇਕ ਭਿਆਨਕ ਸੜਕ ਹਾਦਸੇ ਵਿੱਚ ਸਵਿਫਟ ਕਾਰ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਪਣੀ ਗੱਡੀ ਵਿਚ ਸਵਾਰ ਹੋ ਕੇ ਪਤੀ-ਪਤਨੀ ਖੰਨੇ ਤੋਂ ਲੁਧਿਆਣੇ ਕਿਸੇ ਕੰਮ ਲਈ ਜਾ ਰਹੇ ਸਨ।
ਜਦੋਂ ਇਨ੍ਹਾਂ ਦੀ ਕਾਰ ਨੈਸ਼ਨਲ ਹਾਈਵੇ ਬੀਜਾ ਓਵਰਬ੍ਰਿਜ ਤੇ ਪਹੁੰਚੀ ਤਾਂ ਅਚਾਨਕ ਆਈ ਤਕਨੀਕੀ ਖਰਾਬੀ ਦੇ ਕਾਰਨ ਕਾਰ ਸੜਕ ਤੇ ਪਲਟਦੀ ਹੋਈ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਲੁਧਿਆਣੇ ਤੋਂ ਆ ਰਹੀ ਇੱਕ ਬਲੈਰੋ ਗੱਡੀ ਨਾਲ ਟਕਰਾ ਗਈ। ਜਦ ਕੇ ਉਸ ਵਿਚ ਵੀ ਇੱਕ ਪਰਿਵਾਰ ਸਵਾਰ ਹੋ ਕੇ ਜੰਮੂ-ਕਸ਼ਮੀਰ ਤੋਂ ਅਸਥੀਆਂ ਜਲ ਪ੍ਰਵਾਹ ਕਰਨ ਵਾਸਤੇ ਹਰਿਦੁਆਰ ਜਾ ਰਿਹਾ ਸੀ। ਇਸ ਹਾਦਸੇ ਵਿੱਚ ਸਵਿਫਟ ਡਜਾਇਰ ਕਾਰ ਵਿੱਚ ਸਵਾਰ ਅਭਿਸ਼ੇਕ ਭੁੱਲਰ ਜੋ ਕਾਰ ਵਿੱਚੋਂ ਕਰੀਬ ਸੌ ਫੁੱਟ ਹੇਠਾਂ ਸਰਵਿਸ ਰੋਡ ਤੇ ਜਾ ਡਿੱਗਿਆ।
ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਸਥਾਨਕ ਲੋਕਾਂ ਵੱਲੋਂ ਉਸ ਦੀ ਪਤਨੀ ਪ੍ਰਿਆ ਖੁੱਲਰ ਨੂੰ ਗੱਡੀ ਵਿਚੋਂ ਗੰਭੀਰ ਹਾਲਤ ਵਿੱਚ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਦ ਕਿ ਉਸ ਦੀ ਪਤਨੀ ਨੂੰ 108 ਐਂਬੂਲੈਂਸ ਰਾਹੀਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਭੇਜਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …