ਆਈ ਤਾਜ਼ਾ ਵੱਡੀ ਖਬਰ
ਦੇਸ਼ ਦੇ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਗੱਡੀ ਚਲਾਉਂਦੇ ਸਮੇਂ ਕਈ ਤਰਾਂ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਜਿਸ ਕਾਰਨ ਆਏ ਦਿਨ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦਾ ਖਮਿਆਜਾ ਦੂਸਰੇ ਅਣਜਾਣ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜਿਨ੍ਹਾਂ ਦੀ ਕੋਈ ਗਲਤੀ ਨਹੀਂ ਹੁੰਦੀ। ਸਰਕਾਰ ਵੱਲੋਂ ਜਿਥੇ ਅਜਿਹੇ ਭਿ-ਆ-ਨ-ਕ ਸੜਕ ਹਾਦਸਿਆਂ ਨੂੰ ਰੋਕਣ ਲਈ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਵਾਹਨ ਚਲਾਉਦੇ ਸਮੇਂ ਉਨ੍ਹਾਂ ਦੀ ਪਾਲਣਾ ਕੀਤੀ ਜਾ ਸਕੇ।
ਪਰ ਲੋਕਾਂ ਵੱਲੋਂ ਕਾਹਲ ਅਤੇ ਅਣਗਹਿਲੀ ਦੇ ਸਦਕਾ ਕਈ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਦਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਮੌਤ ਹੋਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਘਟਨਾ ਸੰਗਰੂਰ ਦੇ ਭਵਾਨੀਗੜ੍ਹ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਰਸਤੇ ਵਿੱਚ ਜਾ ਰਹੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਐਕਟਿਵਾ ਸਵਾਰ ਪਤੀ-ਪਤਨੀ ਇਸ ਘਟਨਾ ਦੇ ਸ਼ਿਕਾਰ ਹੋ ਗਏ। ਜਿੱਥੇ ਪਤੀ ਦਾ ਬਚਾ ਹੋਇਆ ਹੈ ਉੱਥੇ ਹੀ ਪਤਨੀ ਦੀ ਟਰੱਕ ਦੇ ਟਾਇਰ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।
ਇਸ ਹਾਦਸੇ ਦੀ ਖਬਰ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ , ਸੀਸੀਟੀਵੀ ਫੁਟੇਜ ਦੀ ਮਦਦ ਨਾਲ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਟਰੱਕ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 10 ਵਜੇ ਉਸ ਸਮੇਂ ਵਾਪਰਿਆ ਜਦੋਂ ਭਵਾਨੀਗੜ ਨਿਵਾਸੀ ਪਤੀ ਪਤਨੀ ਆਪਣੀ ਸਕੂਟਰੀ ਉਪਰ ਭੱਲੀਗੜ੍ਹ ਰੋਡ ਤੇ ਜਾ ਰਹੇ ਸਨ। ਉਸ ਸਮੇਂ ਪਿਛੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …