ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹਰ ਰੋਜ਼ ਸਡ਼ਕੀ ਹਾਦਸੇ ਕਿਸੇ ਨਾ ਕਿਸੇ ਵਿਅਕਤੀ ਦੀ ਜਾਨ ਲੈ ਰਹੇ ਹਨ । ਪਰ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਹਾਲਾਂਕਿ ਸਮੇਂ ਸਮੇਂ ਤੇ ਪ੍ਰਸ਼ਾਸਨ ਦੇ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਦੇ ਹੋਏ ਸਖਤੀਆਂ ਕੀਤੀਆਂ ਜਾਂਦੀਆਂ ਹਨ ਪਰ ਇਸਦੇ ਬਾਵਜੂਦ ਵੀ ਲੋਕ ਨਹੀਂ ਸਮਝਦੇ ਤੇ ਕਈ ਤਰ੍ਹਾਂ ਦੇ ਦਰਦਨਾਕ ਸੜਕੀ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ । ਕਈ ਵਾਰ ਕੁਝ ਅਜਿਹੇ ਹਾਦਸੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਕੰਬ ਉੱਠਦੀ ਹੈ ਤੇ ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ ਤੇ , ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਦਾ ਤਾਂਡਵ ਹੋਇਆ । ਵਾਹਨ ਦੇ ਪਰਖੱਚੇ ਤੱਕ ਉੱਡ ਗਏ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਦਾ ਹੈ ਕਿ ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ ਤੇ ਅੱਡਾ ਜੰਗਾਂ ਵਾਲਾ ਮੋੜ ਵਿਖੇ ਇਕ ਕਾਰ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ।
ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮੁੱਢਲੀ ਕਾਰਵਾਈ ਵਿੱਚ ਪਾਇਆ ਕਿ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਸਵਿਫ਼ਟ ਕਾਰ ਅੱਡਾ ਜੰਗਾਂ ਵਾਲਾ ਮੋੜ ਤੇ ਆਰੇ ਦੇ ਸਾਹਮਣੇ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਕਿੱਕਰ ‘ਚ ਵੱਜਣ ਉਪਰੰਤ ਖੇਤਾਂ ‘ਚ ਜਾ ਕੇ ਪਲਟ ਗਈ, ਜਿਸ ਵਿਚ ਸਵਾਰ ਪੰਜ ਜਣਿਆਂ ‘ਚੋਂ ਇਕ ਔਰਤ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂਕਿ ਦੋ ਹੋਰਾਂ ਜ਼ਖ਼ਮੀਆਂ ਨੂੰ ਇਲਾਜ ਲਈ ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਹਸਪਤਾਲ ਭੇਜ ਦਿੱਤਾ ਗਿਆ ਹੈ, ਕਾਰ ‘ਚ ਦੋ ਔਰਤਾਂ ਸਮੇਤ ਪੰਜ ਜਣੇ ਸਵਾਰ ਸਨ ਜੋ ਨੇੜੇ ਦੇ ਪਿੰਡ ਲਾਲਚੀਆਂ ਦੇ ਦੱਸੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਹਰ ਰੋਜ਼ ਹੀ ਹੁਣ ਪੰਜਾਬ ਦੇ ਵਿੱਚ ਸੜਕੀ ਹਾਦਸਿਆਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਕਈ ਕੀਮਤੀ ਜਾਨਾਂ ਹਰ ਰੋਜ਼ ਜਾ ਰਹੀਆਂ ਹਨ । ਕਈ ਲੋਕ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਕਈ ਲੋਕ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਅਪਾਹਜ ਹੋ ਰਹੇ ਹਨ ।
ਘਰਾਂ ਦੇ ਘਰ ਇਨ੍ਹਾਂ ਸਡ਼ਕੀ ਹਾਦਸਿਆਂ ਦੌਰਾਨ ਬਰਬਾਦ ਹੋ ਰਹੇ ਹਨ ਪਰ ਫਿਰ ਵੀ ਲੋਕਾਂ ਦੀਆਂ ਅਤੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਸੜਕ ਤੇ ਵਾਹਨ ਚਲਾਉਂਦੇ ਸਮੇਂ ਸੜਕੀ ਨਿਯਮਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਅਜਿਹੇ ਸਡ਼ਕੀ ਹਾਦਸਿਆਂ ਤੋਂ ਬਚਿਆ ਜਾ ਸਕੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …