Breaking News

ਪੰਜਾਬ ਚ ਇਥੇ ਵਿਆਹਾਂ ਸ਼ਾਦੀਆਂ ਚ ਏਨੇ ਬੰਦੇ ਹੀ ਸ਼ਾਮਲ ਹੋ ਸਕਣਗੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਅ ਲਈ ਤਾਲਾਬੰਦੀ ਕੀਤੀ ਗਈ ਅਤੇ ਰਾਤ ਦਾ ਕਰਫ਼ਿਊ ਵੀ ਲਾਗੂ ਕੀਤਾ ਗਿਆ ਉਥੇ ਹੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਵਿਚ ਧਾਰਮਿਕ ,ਸਮਾਜਿਕ ,ਰਾਜਨੀਤਕ ਇਕੱਠ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 20 ਤੋਂ ਘਟਾ ਕੇ 10 ਕਰ ਦਿੱਤੀ ਗਈ ਸੀ। ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਤੇ ਜੁਰਮਾਨੇ ਵੀ ਕੀਤੇ ਜਾ ਰਹੇ ਹਨ।

ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਵਿਚ ਹੁਣ ਏਨੇ ਬੰਦੇ ਹੀ ਸ਼ਾਮਲ ਹੋ ਸਕਣਗੇ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਬਠਿੰਡਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਸ੍ਰੀਨਿਵਾਸਨ ਵੱਲੋਂ ਉਨ੍ਹਾਂ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ, ਜੋ 31 ਮਈ ਤੱਕ ਲਾਗੂ ਰਹਿਣਗੀਆ।

ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿੱਚ ਵਿਆਹ ਸ਼ਾਦੀ ਅਤੇ ਸੰਸਕਾਰ ਅਤੇ ਭੋਗ ਦੇ ਸਮੇਂ 10 ਤੋਂ ਵਧੇਰੇ ਵਿਅਕਤੀਆਂ ਦੇ ਸ਼ਾਮਲ ਹੋਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਜਿੱਥੇ ਸਕੂਲਾਂ ਵਿੱਚ ਅਧਿਆਪਕ ਡਿਊਟੀ ਕਰ ਰਹੇ ਹਨ। ਜ਼ਿਲ੍ਹੇ ਅੰਦਰ ਰੋਜ਼ਾਨਾ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਉਥੇ ਹੀ ਹਫ਼ਤਾਵਾਰੀ ਤਾਲਾਬੰਦੀ ਵੀ ਜਾਰੀ ਹੈ। ਡੀ ਸੀ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਧਾਰਮਿਕ ਸਥਾਨਾਂ ਨੂੰ ਸ਼ਾਮ 6 ਵਜੇ ਬੰਦ ਕੀਤੇ ਜਾਣ ਦੇ ਆਦੇਸ਼ ਦਿੱਤੇ।

ਉੱਥੇ ਹੀ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਪੰਚਾਇਤਾਂ ਨੂੰ ਰਾਤ ਸਮੇਂ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਠੀਕਰੀ ਪਹਿਰਾ ਲਗਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਹਨ। ਜ਼ਿਲ੍ਹੇ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਇਕੱਠਾ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਜ਼ਿਲੇ ਅੰਦਰ ਪੁਲਿਸ ਪ੍ਰਸ਼ਾਸਨ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …