ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਸਦਕਾ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਅਚਾਨਕ ਰਸਤੇ ਵਿਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਕਈ ਲੋਕਾਂ ਦੀ ਜੀਵਨ-ਲੀਲ੍ਹਾ ਸਮਾਪਤ ਕਰ ਦਿੱਤੀ ਜਾਂਦੀ ਹੈ।
ਹੁਣ ਪੰਜਾਬ ਵਿੱਚ ਇੱਥੇ ਸ਼ਰੇਆਮ ਚਿੱਟੇ ਦਿਨ ਵਾਪਰਿਆ ਇਹ ਵੱਡਾ ਕਾਂਡ ਜਿਥੇ ਪੁਲਿਸ ਨੂੰ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਸਬਾ ਭੀਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਦਾਊਕੇ ਦਾ ਰਹਿਣ ਵਾਲਾ ਜੱਜਬੀਰ ਸਿੰਘ ਆਪਣੀ ਪਤਨੀ ਅਤੇ ਬੇਟੀ ਨਾਲ ਕਾਰ ਵਿੱਚ ਸਵਾਰ ਹੋ ਕੇ ਐਤਵਾਰ ਨੂੰ ਆਪਣੇ ਸਹੁਰੇ ਪਰਿਵਾਰ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਚ ਸ਼ਾਮਿਲ ਹੋਣ ਤੋਂ ਬਾਅਦ ਸੋਮਵਾਰ ਨੂੰ ਵਾਪਸ ਆਪਣੇ ਘਰ ਪਰਤ ਰਿਹਾ ਸੀ।
ਜਦੋਂ ਉਹ ਆਪਣੀ ਕਾਰ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਅਤੇ ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਵਿਰਾਮ ਦੇ ਕੋਲ ਇੱਟਾਂ ਵਾਲੇ ਭੱਠੇ ਕੋਲ ਪਹੁੰਚੇ ਤਾਂ, ਇੱਕ ਕਾਰ ਵੱਲੋਂ ਅੱਗੇ ਆ ਕੇ ਉਨ੍ਹਾਂ ਦੀ ਕਾਰ ਨੂੰ ਰੋਕ ਲਿਆ ਗਿਆ। ਜਿਸ ਵਿਚ ਸਵਾਰ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਦੀ ਕਾਰ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਹਮਲੇ ਵਿੱਚ ਜਿੱਥੇ ਜੱਜਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉੱਥੇ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਭਿੱਖੀਵਿੰਡ ਦੇ ਹਸਪਤਾਲ ਲਿਜਾਇਆ ਗਿਆ।
ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ। ਉਥੇ ਹੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਪੱਟੀ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਮ੍ਰਿਤਕ ਦੀ ਪਤਨੀ ਹਰਮਨਦੀਪ ਕੌਰ ਅਤੇ ਬੇਟੀ ਮਨਰੀਤ ਕੌਰ ਨਾਲ ਮੌਜੂਦ ਸਨ। ਦੱਸਿਆ ਗਿਆ ਹੈ ਕਿ ਹਮਲਾਵਰ ਕਰੇਟਾ ਗੱਡੀ ਵਿੱਚ ਆਏ ਸਨ ਜੋ ਮੌਕੇ ਤੋਂ ਫਰਾਰ ਹੋ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …