ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੇ ਤਾਪਮਾਨ ਵਿੱਚ ਜਿੱਥੇ ਭਾਰੀ ਤਬਦੀਲੀ ਆਈ ਹੈ ਉਥੇ ਹੀ ਪੰਜਾਬ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਮਾਰਚ ਦੇ ਮਹੀਨੇ ਵਿੱਚ ਹੀ ਲੋਕਾਂ ਨੂੰ ਵਧੇਰੇ ਗਰਮੀ ਦਾ ਅਹਿਸਾਸ ਹੋ ਗਿਆ ਸੀ ਅਤੇ ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਮਹੀਨਿਆਂ ਵਿੱਚ ਵੀ ਰਿਕਾਰਡ ਤੋੜ ਗਰਮੀਂ ਹੋਵੇਗੀ। ਮਾਰਚ ਵਿੱਚ ਲੱਗਣ ਵਾਲੇ ਬਿਜਲੀ ਕੱਟਾਂ ਦੇ ਕਾਰਨ ਲੋਕਾਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਜਿੱਥੇ ਕੋਲੇ ਦੀ ਕਿੱਲਤ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਝਾਰਖੰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜਿਸ ਨਾਲ ਪੰਜਾਬ ਵਿੱਚ ਇਸ ਬਿਜਲੀ ਦੀ ਕਿਲਤ ਨੂੰ ਦੂਰ ਕੀਤਾ ਜਾ ਸਕੇ।
ਉਥੇ ਹੀ ਪੰਜਾਬ ਵਿੱਚ ਬਿਜਲੀ ਨਾਲ ਸਬੰਧਤ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੇਂਦਰ ਸਰਕਾਰ ਵੱਲੋਂ ਪ੍ਰੀ ਪੇਡ ਮੀਟਰ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ।
ਹੁਣ ਪੰਜਾਬ ਵਿੱਚ ਇਥੇ ਅੱਜ ਸ਼ਾਮ 3 ਵਜੇ ਤੱਕ ਬਿਜਲੀ ਬੰਦ ਰਹਿਣ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਿਜਲੀ ਦੇ ਲੱਗਣ ਵਾਲੇ ਕੱਟਾ ਵਿੱਚ ਅੱਜ ਉਸ ਸਮੇਂ ਵਾਧਾ ਹੋ ਰਿਹਾ ਹੈ ਜਦੋਂ 220 ਕੇ ਵੀ ਗਰਿੱਡ ਸਬ-ਸਟੇਸ਼ਨ ਜਾਡਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹਿਣ ਦੀ ਖਬਰ ਸਾਹਮਣੇ ਆਈ ਹੈ। ਇਹ ਬਿਜਲੀ ਦੀ ਸਪਲਾਈ ਜ਼ਰੂਰੀ ਮੁਰੰਮਤ ਦੇ ਚਲਦਿਆਂ ਹੋਇਆਂ ਪ੍ਰਭਾਵਤ ਹੋ ਰਹੀ ਹੈ। ਜਿਸ ਕਾਰਨ 66 ਕੇਵੀ ਸਬ ਸਟੇਸ਼ਨ ਕਾਠਗੜ੍ਹ ਤੋਂ ਚੱਲਣ ਵਾਲੇ ਫੀਡਰਾਂ ਦੀ ਬਿਜਲੀ ਦੀ ਸਪਲਾਈ ਬੰਦ ਰਹੇਗੀ।
ਇਸ ਇਲਾਕੇ ਅਧੀਨ ਆਉਂਦੇ ਪਿੰਡ ਦੇ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਮੁਰੰਮਤ ਕਰਨ ਵਿੱਚ ਘੱਟ ਜਾਂ ਵੱਧ ਸਮਾਂ ਲੱਗਣ ਕਾਰਨ ਬਿਜਲੀ ਵੀ ਉਸ ਦੇ ਅਨੁਸਾਰ ਪ੍ਰਭਾਵਿਤ ਹੋ ਸਕਦੀ ਹੈ। ਇਸ ਦੀ ਜਾਣਕਾਰੀ ਪੀ ਐਸ ਪੀ ਸੀ ਐਲ ਬਲਾਚੌਂਰ ਨੰਬਰ 1 ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਵੱਲੋਂ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …