ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ 18 ਤੋਂ 45 ਸਾਲ ਦਰਮਿਆਨ ਉਮਰ ਵਰਗ ਦੇ ਲੋਕਾਂ ਦਾ ਵੀ ਜਲਦ ਹੀ ਟੀਕਾਕਰਨ ਆਰੰਭ ਕਰ ਦਿੱਤਾ ਜਾਵੇਗਾ। ਜਿਸ ਨਾਲ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ 15 ਮਈ ਤੱਕ ਤਾਲਾਬੰਦੀ ਕੀਤੀ ਗਈ। ਤਾਂ ਜੋ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਉੱਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਵਾਰ ਵਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਵਿੱਚ ਇਥੇ ਸਕੂਲਾਂ ਦੇ ਸਮੇਂ ਬਾਰੇ ਹੋ ਗਿਆ ਇਹ ਵੱਡਾ ਐਲਾਨ,ਜਿੱਥੇ ਏਨੇ ਤੋਂ ਏਨੇ ਵਜੇ ਤੱਕ ਲਗਣਗੇ ਸਕੂਲ , ਜਿਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪੰਜਾਬ ਵਿੱਚ ਕੋਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਤਬਦੀਲ ਕੀਤੇ ਗਏ ਸਮੇਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਸਿਰਫ਼ 50 ਫ਼ੀਸਦੀ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਆ ਸਕੇਗਾ । ਕਰੋਨਾ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਸ਼ੁਰੂਆਤ ਕੀਤੀ ਗਈ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਸਮਾਂ ਤਬਦੀਲ ਕੀਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ਵਜੇ ਤੋਂ 11.15 ਵਜੇ ਤੱਕ ਲੱਗਣਗੇ । ਸਰਕਾਰ ਵੱਲੋਂ ਸੂਬੇ ਅੰਦਰ ਕਰੋਨਾ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …