ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਸ ਗਰਮੀ ਦੇ ਚੱਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉਥੇ ਹੀ ਇਨਸਾਨਾਂ ਵੱਲੋਂ ਵੀ ਇਸ ਗਰਮੀ ਦੇ ਵਿਚ ਉਸ ਸਮੇਂ ਵਾਧਾ ਕਰ ਦਿੱਤਾ ਜਾਂਦਾ ਹੈ ਜਦੋਂ ਖੇਤਾਂ ਵਿਚ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਕਰਨ ਵਾਪਰਨ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇਥੇ ਸਕੂਲੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਅੱਗ ਵਿਚ ਝੁਲਸੇ ਬੱਚੇ ਹੋਏ ਗੰਭੀਰ ਜਖਮੀ , ਜਿਸਨੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਿਲ੍ਹਾ ਲਾਲ ਸਿੰਘ ਦੇ ਇਕ ਨਿੱਜੀ ਸਕੂਲ ਤੋਂ ਸਾਹਮਣੇ ਆਇਆ ਹੈ ਜਿਥੇ ਸਕੂਲ ਦੀ ਇਕ ਬੱਸ ਹਾਦਸਾਗ੍ਰਸਤ ਹੋ ਗਈ।
ਜਦੋਂ ਸਕੂਲ ਵਿਚ ਛੁੱਟੀ ਤੋਂ ਬਾਅਦ ਕਿਲ੍ਹਾ ਲਾਲ ਸਿੰਘ ਦੇ ਨਿੱਜੀ ਸਕੂਲ ਦੀ ਵੈਨ ਬੱਚਿਆਂ ਨੂੰ ਘਰ ਛੱਡਣ ਵਾਸਤੇ ਲੈ ਕੇ ਜਾ ਰਹੀ ਸੀ। ਉਥੇ ਹੀ ਖੇਤਾਂ ਵਿੱਚ ਲਗਾਈ ਗਈ ਅੱਗ ਦੇ ਧੂੰਏਂ ਦੇ ਕਾਰਨ ਬੱਸ ਚਾਲਕ ਨੂੰ ਅੱਗੇ ਕੁਝ ਦਿਖਾਈ ਨਹੀਂ ਦਿੱਤਾ ਜਿਸ ਕਾਰਨ ਬੇਕਾਬੂ ਹੋ ਕੇ ਇਹ ਬੱਸ ਖੇਤਾਂ ਵਿੱਚ ਹੀ ਪਲਟ ਗਈ ਅਤੇ ਅੱਗ ਦੀ ਚਪੇਟ ਵਿਚ ਆ ਗਈ। ਉਸ ਸਮੇਂ ਇਹ ਸਕੂਲ ਵੈਨ ਪਿੰਡ ਬਿਜਲੀਵਾਲ ਤੋਂ ਨਵਾਂ ਪਿੰਡ ਬਰਕੀਵਾਲ ਜਾ ਰਹੀ ਸੀ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਤੁਰੰਤ ਲੋਕਾਂ ਵੱਲੋਂ ਹਾਦਸੇ ਵਾਲੀ ਜਗ੍ਹਾ ਤੇ ਪਹੁੰਚ ਕੇ ਬੱਚਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ।
ਉਥੇ ਹੀ ਤਿੰਨ ਬੱਚੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਮੁੱਢਲਾ ਇਲਾਜ ਦੇਣ ਤੋਂ ਬਾਅਦ ਅੰਮ੍ਰਿਤਸਰ ਵਿਖੇ ਭੇਜ ਦਿੱਤਾ ਗਿਆ ਹੈ। ਇਹ ਹਾਦਸਾ ਡਰਾਈਵਰ ਦੀਆਂ ਅੱਖਾਂ ਵਿਚ ਧੂੰਆਂ ਪੈਣ ਦੇ ਕਾਰਨ ਵਾਪਰਿਆ ਹੈ। ਜਿੱਥੇ ਨਜਦੀਕ ਦੇ ਪਿੰਡ ਵਾਸੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਦਦ ਕੀਤੀ ਗਈ ਹੈ। ਉਥੇ ਹੀ ਤਿੰਨ ਬੱਚਿਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਬਸ ਖੇਤਾਂ ਵਿੱਚ ਪਲਟਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਸੀ।
ਉਥੇ ਹੀ ਇúਸ ਹਾਦਸੇ ਦੀ ਚਪੇਟ ਵਿੱਚ ਆਉਣ ਵਾਲੇ ਬੱਚਿਆਂ ਦੇ ਮਾਂ ਬਾਪ ਵੀ ਉਨ੍ਹਾਂ ਨੂੰ ਲੈ ਕੇ ਡਰ ਵਿੱਚ ਹਨ। ਉਥੇ ਹੀ ਇਲਾਕਾ ਨਿਵਾਸੀਆਂ ਵੱਲੋਂ ਜਿਥੇ ਬੱਚਿਆ ਦੇ ਤੰਦਰੁਸਤ ਹੋ ਜਾਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਇਸ ਤੋਂ ਪਹਿਲਾਂ ਵੀ ਖੇਤਾਂ ਵਿੱਚ ਲਗਾਈ ਜਾਣ ਵਾਲੀ ਅੱਗ ਦੇ ਧੂੰਏਂ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …