Breaking News

ਪੰਜਾਬ ਚ ਇਥੇ ਸਕੂਲ ਚ ਆਏ ਅਧਿਆਪਕ ਕੋਰੋਨਾ ਪੌਜੇਟਿਵ- 4 ਫਰਵਰੀ ਤੱਕ ਸਕੂਲ ਕੀਤਾ ਬੰਦ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖ ਕੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਿਛਲੇ ਸਾਲ ਮਾਰਚ ਤੋਂ ਲੈ ਕੇ ਹੁਣ ਤਕ ਆਰਥਿਕ ਮੰਦੀ ਦਾ ਸਾਹਮਣਾ ਕਰ ਚੁੱਕੇ ਲੋਕ ਮੁੜ ਪੈਰਾਂ ਸਿਰ ਹੋਣ ਲਈ ਜੀ-ਜਾਨ ਨਾਲ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਵਿਚ ਮੁੜ ਤੋਂ ਕਰੋਨਾ ਕੇਸਾਂ ਦਾ ਸਾਹਮਣੇ ਆਉਣਾ ਲੋਕਾਂ ਵਿਚ ਡ-ਰ ਦਾ ਮਾਹੌਲ ਪੈਦਾ ਕਰ ਰਿਹਾ ਹੈ। ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।

ਤੇ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਜਿਸ ਨਾਲ ਸਕੂਲ ਆਉਣ ਵਾਲੇ ਬੱਚਿਆਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਪਰ ਕੁਝ ਦਿਨਾਂ ਤੋਂ ਹੀ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਨਾਲ ਉਨ੍ਹਾਂ ਇਲਾਕਿਆਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਹੁਣ ਫੇਰ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ 4 ਫ਼ਰਵਰੀ ਤੱਕ ਲਈ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗਾਲਿਬ ਕਲਾਂ ਦੀ ਹੈ। ਜਿੱਥੇ ਪਹਿਲਾਂ ਵੀ 42 ਵਿਚੋਂ 23 ਅਧਿਆਪਕ ਕਰੋਨਾ ਤੋਂ ਪੀੜਤ ਨਿਕਲੇ ਸਨ ਤੇ ਕੁਝ ਦੀਆਂ ਰਿਪੋਰਟਾਂ ਬਾਕੀ ਸਨ। ਮੁੜ ਅਜ ਸਾਹਮਣੇ ਆਈਆਂ ਰਿਪੋਰਟਾਂ ਵਿੱਚ 13 ਅਧਿਆਪਕ ਅਤੇ 3 ਵਿਦਿਆਰਥਣਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਸਕੂਲ ਨੂੰ 4 ਫਰਵਰੀ 2021 ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਸਕੂਲ ਦੀ ਇਕ ਅਧਿਆਪਿਕਾ ਕਰੋਨਾ ਤੋਂ ਪੀੜਤ ਹੋ ਗਈ ਸੀ ਉਸਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਜਿਸ ਦੀ ਹਾਲਤ ਖਰਾਬ ਹੋਣ ਤੇ ਲੁਧਿਆਣਾ ਦੇ ਡੀਐਮਸੀ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ ਹੈ। ਇਸ ਅਧਿਆਪਕ ਦੇ ਪਤੀ ਵੀ ਇਸ ਸਕੂਲ ਵਿੱਚ ਅਧਿਆਪਕ ਹਨ। ਉਹ ਅਤੇ ਉਨ੍ਹਾਂ ਦੀ ਬੇਟੀ ਵੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਕੂਲ ਨੂੰ ਲੈ ਕੇ ਲੁਧਿਆਣਾ ਦੇ ਸਿਵਲ ਸਰਜਨ ਵੱਲੋਂ ਮੈਡੀਕਲ ਟੀਮਾਂ ਦੀ ਨਿਯੁਕਤੀ ਇਸ ਸਕੂਲ ਵਿੱਚ ਕੀਤੇ ਜਾਣ ਦਾ ਆਦੇਸ਼ ਦਿੱਤਾ ਹੈ ਜਿਸ ਨਾਲ ਸਕੂਲ ਵਿਚ ਸਾਰੇ ਅਧਿਆਪਕਾਂ ਦੇ ਸੰਪਰਕ ਵਿੱਚ ਆਏ ਬੱਚਿਆਂ ਅਤੇ ਅਧਿਆਪਕਾਂ ਦੇ ਟੈਸਟ ਕੀਤੇ ਜਾਣ। ਇਸ ਤੋਂ ਬਿਨਾਂ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …