Breaking News

ਪੰਜਾਬ ਚ ਇਥੇ ਸਕੂਲ ਚ ਆਏ ਕੋਰੋਨਾ ਕੇਸਾਂ ਦਾ ਕਰਕੇ ਇਹ ਸਕੂਲ 2 ਮਾਰਚ ਤਕ ਰਹੇਗਾ ਬੰਦ

ਆਈ ਤਾਜਾ ਵੱਡੀ ਖਬਰ

ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਕਰੋਨਾ ਦੇ ਪ੍ਰਭਾਵ ਤੋਂ ਕੋਈ ਵੀ ਨਹੀਂ ਬਚ ਸਕਿਆ। ਸੂਬੇ ਅੰਦਰ ਕੇਂਦਰ ਸਰਕਾਰ ਵੱਲੋਂ ਮੁੜ ਤੋਂ ਖੋਲ੍ਹੇ ਗਏ ਵਿਦਿਅਕ ਅਦਾਰਿਆਂ ਤੋਂ ਬਹੁਤ ਸਾਰੇ ਅਧਿਆਪਕਾਂ ਤੋਂ ਪਾਜ਼ਿਟਿਵ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ 2020 ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ, ਪੰਜਾਬ ਦੇ ਸਕੂਲਾਂ ਨੂੰ ਦੁਬਾਰਾ ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ,

ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਦੇ ਵਿੱਚ ਕੀਤੇ ਜਾ ਰਹੇ ਅਧਿਆਪਕਾਂ ਦੇ ਟੈਸਟ ਦੌਰਾਨ ਕਈ ਸਕੂਲਾਂ ਦੇ ਵਿੱਚ ਕਰੋਨਾ ਪਾਜ਼ਿਟਿਵ ਦੇ ਕਈ ਕੇਸ ਸਾਹਮਣੇ ਆਏ। ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸਕੂਲ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇੱਥੇ ਆਏ ਕਰੋਨਾ ਕੇਸਾਂ ਦੇ ਕਾਰਨ ਇਹ ਸਕੂਲ 2 ਮਾਰਚ ਤੱਕ ਬੰਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲਾ ਲੁਧਿਆਣਾ ਤੇ ਅਧੀਨ ਆਉਂਦੇ ਹਲਕਾ ਸਾਹਨੇਵਾਲ ਦੇ ਪਿੰਡ ਚੌਂਤਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਹਾਹਾਕਾਰ ਮਚ ਗਈ, ਜਦੋਂ ਇਸ ਸਕੂਲ ਦੇ 2 ਅਧਿਆਪਕ 17 ਵਿਦਿਆਰਥੀ ਤੇ 1 ਚਪੜਾਸੀ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਆਈ। ਇਸ ਸਕੂਲ ਵਿੱਚ 17 ਵਿਦਿਆਰਥੀ ਇੱਕ ਅਧਿਆਪਕ ਅਤੇ ਇੱਕ ਸਕੂਲ ਦਾ ਚਪੜਾਸੀ ਇਸ ਕਰੋਨਾ ਦੀ ਚਪੇਟ ਵਿਚ ਆ ਗਏ। ਇਸ ਦੀ ਜਾਣਕਾਰੀ ਸਕੂਲ ਦੀ ਪ੍ਰਿੰਸੀਪਲ ਸੋਮਾ ਰਾਣੀ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਮੁਲਾਜ਼ਮਾਂ ਦੇ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਕਰੋਨਾ ਤੋਂ ਪਾਜ਼ਿਟਿਵ ਅਧਿਆਪਕ ਅਤੇ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਵੀ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾਕਟਰ ਸੁਖਜੀਵਨ ਕੱਕੜ ਵੱਲੋਂ ਦਿੱਤੀ ਗਈ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੌਤਾਂ 2 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਜਾਂਚ ਪ੍ਰਕਿਰਿਆ ਚੱਲ ਰਹੀ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …