ਆਈ ਤਾਜ਼ਾ ਵੱਡੀ ਖਬਰ
ਪੰਜਾਬ ਜਿਥੇ ਗੁਰੂਆਂ ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ ਅਤੇ ਸਭ ਧਰਮਾਂ ਦੇ ਲੋਕਾਂ ਵੱਲੋਂ ਰਲ-ਮਿਲ ਕੇ ਆਪਸੀ ਪਿਆਰ ਅਤੇ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾਂਦਾ ਹੈ। ਆਉਣ ਵਾਲੇ ਦਿਨ ਤਿਉਹਾਰਾਂ ਨੂੰ ਜਿੱਥੇ ਸਭ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਂਦਾ ਹੈ ਅਤੇ ਸਭ ਲੋਕਾਂ ਵੱਲੋਂ ਇਨ੍ਹਾਂ ਖੁਸ਼ੀ ਦੇ ਮੌਕਿਆਂ ਤੇ ਸਭ ਨਾਲ ਮਿਲ ਕੇ ਇਨ੍ਹਾਂ ਤਿਉਹਾਰਾਂ ਨੂੰ ਮਨਾਉਦੇ ਹੋਏ ਖੁਸ਼ੀਆਂ ਨੂੰ ਦੁੱਗਣਾ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਦਿਨ ਤਿਉਹਾਰਾਂ ਦੇ ਮੌਕੇ ਉਪਰ ਜਿੱਥੇ ਸਰਕਾਰ ਵੱਲੋਂ ਗਜਟਿਡ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।
ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਜਿਸ ਸਦਕਾ ਬਹੁਤ ਸਾਰੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿਚ ਆਉਣ ਵਾਲੇ ਤਿਉਹਾਰਾਂ ਨੂੰ ਦੇਖਦੇ ਹੋਏ ਛੁੱਟੀ ਵੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਚ ਇਥੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ 3 ਦਿਨ ਦੀ ਛੁੱਟੀ ਦਾ ਹੋਇਆ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਕਿਉ ਕੇ ਰੱਖੜ ਪੁੰਨਿਆ ਦੇ ਮੇਲੇ ਦੇ ਸੰਬੰਧ ਵਿੱਚ ਬਾਬਾ ਬਕਾਲਾ ਸਾਹਿਬ ਵਿਖੇ ਜਿੱਥੇ ਭਾਰੀ ਮੇਲਾ ਲੱਗਦਾ ਹੈ । ਉੱਥੇ ਹੀ ਇਸ ਮੇਲੇ ਦੇ ਮੌਕੇ ਤੇ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ ‘ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ ‘ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਤਾਂ ਜੋ ਇਨ੍ਹਾਂ ਛੁੱਟੀ ਦੇ ਦਿਨਾਂ ਵਿੱਚ ਸਭ ਲੋਕਾਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਇਆ ਜਾਵੇ ਅਤੇ ਇਸ ਮੇਲੇ ਦੀਆਂ ਰੌਣਕਾਂ ਦਾ ਅਨੰਦ ਮਾਣਿਆ ਜਾਵੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਵਾਸਤੇ ਸਖਤ ਇੰਤਜ਼ਾਮ ਵੀ ਕੀਤੇ ਗਏ ਹਨ । ਜਿੱਥੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …