ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਜਿੱਥੇ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਸਕੂਲਾਂ ਨੂੰ ਲੈ ਕੇ ਕੀਤੇ ਜਾ ਰਹੇ ਹਨ । ਮਾਨ ਸਰਕਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੇ ਸਕੂਲਾਂ ਦੀ ਤਰਜ਼ ਤੇ ਤਬਦੀਲ ਕੀਤਾ ਜਾਵੇਗਾ ਅਤੇ ਦਿੱਲੀ ਦੇ ਸਕੂਲਾਂ ਵਾਂਗ ਹੀ ਪੰਜਾਬ ਦੇ ਸਕੂਲਾਂ ਵਿੱਚ ਬੱਚੇ ਪੜ੍ਹਨਗੇ । ਇਸੇ ਵਿਚਕਾਰ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਜਿਸ ਦੇ ਚਲਦੇ ਹੁਣ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਦਰਅਸਲ ਬੱਚਿਆਂ ਨੂੰ ਹੁਣ ਸਕੂਲਾਂ ਵਿਚ ਖਾਣ ਲਈ ਪਨੀਰ ਅਤੇ ਫਲ ਮਿਲਣਗੇ ।
ਦੱਸ ਦੇਈਏ ਲੁਧਿਆਣਾ ਦੇ ਹਲਕਾ ਸੈਂਟਰਲ ਸੂਬੇ ਦਾ ਅਜਿਹਾ ਪਹਿਲਾ ਹਲਕਾ ਹੋਵੇਗਾ ਜਿੱਥੇ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਹੁਣ ਸਕੂਲ ਸਮੇਂ ਦੌਰਾਨ ਖਾਣ ਲਈ ਪਨੀਰ ਅਤੇ ਫਲ ਮਿਲੇਗਾ। ਇਹ ਪਹਿਲ ਸਰਕਾਰ ਵੱਲੋਂ ਨਹੀਂ ਸਗੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸਰਕਾਰੀ ਸਕੂਲਾਂ ਚ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਦੇ ਹੋਏ ਆਪਣੇ ਸਹਿਯੋਗੀਆਂ ਦੇ ਸਹਿਯੋਗ ਨਾਲ ਇਹ ਉਪਰਾਲਾ ਸ਼ੁਰੂ ਕੀਤਾ ਹੈ । ਜਿਸ ਦੇ ਚਲਦੇ ਹੁਣ ਬੱਚਿਆਂ ਨੂੰ ਦੁਪਹਿਰ ਸਮੇਂ ਰੋਟੀ ਸਬਜ਼ੀ ਦੇ ਨਾਲ ਨਾਲ ਹੋਰ ਵਿਟਾਮਿਨ ਅਤੇ ਦੂਜੇ ਪੋਸ਼ਕ ਤੱਤਾਂ ਦੀ ਲੋੜ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਹਰ ਰੋਜ਼ ਫਰੂਟ ਅਤੇ ਪਨੀਰ ਉਪਲੱਬਧ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਇਸ ਹਲਕੇ ਦੇ ਵਿਚ ਕੁੱਲ ਸਤਾਰਾਂ ਸਕੂਲ ਹਨ, ਜਿਨ੍ਹਾਂ ਸਕੂਲਾਂ ਵਿਚ ਕੁੱਲ ਚਾਰ ਹਜ਼ਾਰ ਦੇ ਕਰੀਬ ਬੱਚੇ ਪੜ੍ਹਦੇ ਹਨ । ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵਿਧਾਇਕ ਪੱਪੀ ਖ਼ੁਦ ਸਕੂਲਾਂ ਵਿੱਚ ਮਿਡ ਡੇਅ ਮੀਲ ਦੀ ਗੁਣਵੱਤਾ ਚੈੱਕ ਕਰਵਾਉਣ ਕਰਨ ਲਈ ਪਹੁੰਚੇ ਸੀ। ਜਿੱਥੇ ਉਨ੍ਹਾਂ ਦੇ ਵੱਲੋਂ ਖ਼ੁਦ ਖਾਣਾ ਖਾ ਕੇ ਇਸ ਦੀ ਗੁਣਵੱਤਾ ਨੂੰ ਚੈੱਕ ਕੀਤੀ ਗਈ ਸੀ ।
ਜਿਸ ਦੇ ਚੱਲਦੇ ਹੁਣ ਉਨ੍ਹਾਂ ਨੇ ਮਿਡ ਡੇ ਮੀਲ ਖਾਣ ਸਮੇਂ ਬੱਚਿਆਂ ਦੀ ਸਿਹਤ ਨੂੰ ਵੇਖਦੇ ਹੋਏ ਫਲ ਅਤੇ ਪਨੀਰ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਹੈ । ਜ਼ਿਕਰਯੋਗ ਹੈ ਕਿ ਜਿੱਥੇ ਇਸ ਉਪਰਾਲੇ ਨਾਲ ਬੱਚਿਆਂ ਦੀ ਸਿਹਤ ਤੰਦਰੁਸਤ ਬਣੇਗੀ , ਦੂਜੇ ਪਾਸੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਵੀ ਉਤਸ਼ਾਹਤ ਹੋਣਗੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …