ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਕਿਸਾਨਾਂ ਵੱਲੋਂ ਕਣਕ ਦੀ ਫਸਲ ਨੂੰ ਪਾਣੀ ਲਗਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਕਾਰੋਬਾਰ ਵੀ ਹਨ ਜੋ ਬਿਜਲੀ ਦੇ ਸਿਰ ਤੇ ਨਿਰਭਰ ਹਨ। ਘਰਾਂ ਵਿੱਚ ਵੀ ਬਹੁਤ ਸਾਰੀਆਂ ਜ਼ਰੂਰਤਾਂ ਬਿਜਲੀ ਦੇ ਨਾਲ ਹੀ ਪੂਰੀਆਂ ਕੀਤੀਆਂ ਜਾਂਦੀਆਂ ਹਨ। ਅਗਰ ਇਕ ਦਿਨ ਲਈ ਵੀ ਬਿਜਲੀ ਪ੍ਰਭਾਵਿਤ ਹੁੰਦੀ ਹੈ ਤਾਂ ਲੋਕਾਂ ਦਾ ਸਾਰਾ ਕੰਮ ਕਾਜ ਠੱਪ ਹੋ ਜਾਂਦਾ ਹੈ। ਕਿਉਂਕਿ ਬਹੁਤ ਸਾਰੇ ਕੰਮ ਬਿਜਲੀ ਉਪਰ ਨਿਰਭਰ ਹਨ। ਅਗਰ ਬਿਜਲੀ ਚਲੀ ਜਾਵੇ ਤਾਂ ਬਹੁਤ ਸਾਰੇ ਉਦਯੋਗ ਠੱਪ ਹੋ ਜਾਂਦੇ ਹਨ। ਬਿਜਲੀ ਤੇ ਲੱਗਣ ਵਾਲੇ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹੁਣ ਪੰਜਾਬ ਵਿੱਚ ਇਥੇ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਬਿਜਲੀ ਰਹੇਗੀ ਬੰਦ ,ਜਿਸ ਬਾਰੇ ਆਈ ਤਾਜਾ ਵੱਡੀ ਖਬਰ। ਪੰਜਾਬ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਕੱਟਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਜਿੱਥੇ ਬਿਜਲੀ ਵਿਭਾਗ ਵਿੱਚ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਹੜਤਾਲ ਕਰ ਦਿੱਤੀ ਗਈ ਸੀ ਜਿਸ ਕਾਰਨ ਬਿਜਲੀ ਵਿਭਾਗ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। ਕਈ ਵਾਰ ਪਾਵਰ ਪਲਾਂਟ ਵਿੱਚ ਬਿਜਲੀ ਪੈਦਾ ਕਰਨ ਲਈ ਕੋਲੇ ਦੀ ਕਮੀ ਦੇ ਕਾਰਨ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ।
ਉੱਥੇ ਹੀ ਕਈ ਵਾਰ ਜਰੂਰੀ ਮੁਰੰਮਤ ਦੇ ਚਲਦੇ ਹੋਏ ਵੀ ਬਿਜਲੀ ਕੱਟ ਲਗਾ ਦਿੱਤੇ ਜਾਂਦੇ ਹਨ। ਜਿਸ ਦਾ ਵਧੇਰੇ ਅਸਰ ਉਨ੍ਹਾਂ ਕਾਰੋਬਾਰ ਤੇ ਪੈਂਦਾ ਹੈ ਜੋ ਬਿਜਲੀ ਉਪਰ ਨਿਰਭਰ ਹੁੰਦੇ ਹਨ। ਹੁਣ ਬਠਿੰਡਾ ਦੇ ਵਿਚ ਕੁਝ ਖੇਤਰਾਂ ਵਿੱਚ ਬਿਜਲੀ ਦੀ ਮੁਰੰਮਤ ਹੋਣ ਕਾਰਨ ਬਿਜਲੀ ਦੀ ਸਪਲਾਈ 10 ਦਸੰਬਰ ਨੂੰ 66 ਕੇਵੀ ਗਰਿੱਡ ਸਬ-ਸਟੇਸ਼ਨ ਜੀ ਸੀ ਤੋਂ ਚੱਲਦੇ 11 ਕੇ ਵੀ ਪੁਰਾਣੀ ਇੰਡਸਟਰੀ ਏਰੀਆ ਫੀਡਰ ਵਿੱਚ ਬਿਜਲੀ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ।
ਇਸ ਤਰਾਂ ਹੀ 132 ਕੇ ਵੀ ਗਰਿੱਡ ਸਬ-ਸਟੇਸ਼ਨ ਆਈਸੀਸੀ ਤੋਂ ਚੱਲਦੇ 11 ਕੇ ਵੀ ਆਈਸੀਸੀ ਫੀਡਰ ਦੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਵੇਗੀ ਜਿਸ ਵਿੱਚ ਬਿਜਲੀ ਦਾ ਕੱਟ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਬਿਜਲੀ ਦੀ ਸਪਲਾਈ ਪ੍ਰਭਾਵਤ ਹੋਣ ਦੀ ਜਾਣਕਾਰੀ ਇੰਜੀਨੀਅਰ ਹਰਦੀਪ ਸਿੰਘ ਸਿੱਧੂ ਵਧੀਕ ਨਿਗਰਾਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਹੈ। ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਨਾਲ ਆਈ ਜੀ ਸੀ ਏਰੀਆ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …